ਕਟਾਰੀਆਂ, 12 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਤੇ ਕਿਸਾਨ ਆਗੂ ਜਥੇ. ਸਤਨਾਮ ਸਿੰਘ ਲਾਦੀਆਂ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਜਥੇ. ਸਤਨਾਮ ਸਿੰਘ ਲਾਦੀਆਂ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ 'ਤੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਪਿਛਲੇ ਕਰੀਬ 6-7 ਮਹੀਨਿਆਂ ਤੋਂ 'ਆਪ' ਸਰਕਾਰ ਵਲੋਂ ਸਿਆਸੀ ਬਦਲਾਖੋਰੀ ਦੇ ਕਾਰਨ ਅਤੇ ਉਨ੍ਹਾਂ ਦੇ ਸਿਆਸੀ ਅਕਸ ਨੂੰ ਧੁੰਦਲਾ ਕਰਨ ਲਈ ਉਨ੍ਹਾਂ ਉੱਪਰ ਨਾਜਾਇਜ਼ ਪਰਚਾ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਕਿਉਂਕਿ ਮਜੀਠੀਆ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੇ ਸਨ ਇਸ ਲਈ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ | ਜਥੇ.ਲਾਦੀਆਂ ਨੇ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਦਿੱਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਕਾਲੀ ਦਲ ਦੀ ਸੱਚ ਦੀ ਆਵਾਜ਼ ਦਬਾਉਣ ਲਈ ਜਿੰਨੇ ਮਰਜੀ ਹੱਥਕੰਡੇ ਅਪਣਾਈ ਜਾਵੇ ਪਰ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੜ੍ਹਦੀ ਕਲਾ ਵਿੱਚ ਹੈ ਤੇ ਚੜ੍ਹਦੀ ਕਲਾ ਵਿੱਚ ਰਹੇਗਾ | ਇਸ ਮੌਕੇ ਜਥੇ. ਸਾਧੂ ਸਿੰਘ ਭਰੋਲੀ, ਸੁਖਵਿੰਦਰ ਸਿੰਘ, ਜਥੇ. ਅਮਰਜੀਤ ਸਿੰਘ ਭਰੋਲੀ, ਬਲਿਹਾਰ ਸਿੰਘ ਆਦਿ ਹਾਜ਼ਰ ਸਨ |