24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਕੇ. ਵੀ. ਕੇ.ਲੰਗੜੋਆ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ 'ਵਿਸ਼ਵ ਦਾਲਾਂ ਦਿਵਸ' ਮਨਾਇਆ

ਅਜੀਤ ਡੈਸਕ 13-02-2026
ਨਵਾਂਸ਼ਹਿਰ, 12 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਪੀ.ਏ.ਯੂ ਦੇ ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ ਯੂਨੀਵਰਸਿਟੀ ਅਤੇ ਆਈ. ਸੀ. ਏ. ਆਰ-ਅਟਾਰੀ, ਜ਼ੋਨ - 1 ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ 'ਵਿਸ਼ਵ ਦਾਲਾਂ ਦਿਵਸ' ਮਨਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 45 ਕਿਸਾਨਾਂ ਨੇ ਹਿੱਸਾ ਲਿਆ | ਜਿਸ ਵਿੱਚ ਦਾਲਾਂ ਦੀ ਉਤਪਾਦਕਤਾ ਵਧਾਉਣ ਲਈ ਜਾਣਕਾਰੀ ਸਾਂਝੀ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ, ਕੇ. ਵੀ. ਕੇ ਨਵਾਂਸ਼ਹਿਰ ਦੇ ਡਿਪਟੀ ਡਾਇਰੈਕਟਰ ਸਿਖਲਾਈ ਡਾ. ਪ੍ਰਦੀਪ ਕੁਮਾਰ ਨੇ ਦਾਲਾਂ ਦੀ ਕਾਸ਼ਤ ਅਤੇ ਉਤਪਾਦਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਮਿੱਟੀ ਦੀ ਸਿਹਤ ਵਿੱਚ ਸੁਧਾਰ, ਲਾਗਤ ਘਟਾਉਣ ਅਤੇ ਟਿਕਾਊ ਉਪਜ ਪ੍ਰਾਪਤ ਕਰਨ ਲਈ ਦਾਲਾਂ ਅਤੇ ਅਨਾਜ ਦੀਆਂ ਫਸਲਾਂ ਦੇ ਸੁਮੇਲ 'ਤੇ ਚਾਨਣਾ ਪਾਇਆ | ਡਬਲਯੂ. ਐੱਚ. ਓ ਦੀ ਸਿਫ਼ਾਰਸ਼ ਅਨੁਸਾਰ, ਉਨ੍ਹਾਂ ਨੇ ਪ੍ਰੋਟੀਨ ਅਤੇ ਪੌਸ਼ਟਿਕ ਤੱਤਾਂ ਦੀ ਲੋੜ ਨੂੰ ਯਕੀਨੀ ਬਣਾਉਣ ਲਈ ਪ੍ਰਤੀ ਵਿਅਕਤੀ 40-80 ਗ੍ਰਾਮ ਦਾਲਾਂ ਦਾ ਸੇਵਨ ਕਰਨ ਦਾ ਸੁਝਾਅ ਵੀ ਦਿੱਤਾ | ਉਹਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੀ ਮਿੱਟੀ ਵਿੱਚ ਜੈਵਿਕ ਕਾਰਬਨ 0.4 ਤੋਂ 0.6 ਫੀਸਦੀ ਤੱਕ ਹੈ | ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਦੇ ਮਾਮਲੇ ਵਿੱਚ ਮਿੱਟੀ ਦੀ ਸਿਹਤ ਦਾਲਾਂ ਦੇ ਉਤਪਾਦਨ ਦੁਆਰਾ ਵਧਾਈ ਜਾ ਸਕਦੀ ਹੈ, ਜੋ ਵਾਯੂ ਮੰਡਲੀ ਨਾਈਟ੍ਰੋਜਨ ਦੇ ਜੈਵਿਕ ਸਥਿਰਤਾ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਯੂਰੀਆ ਦੀ ਵੀ ਲਾਗਤ ਘੱਟਦੀ ਹੈ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਨੇ ਵੀ ਦਾਲਾਂ ਦੀ ਕਾਸ਼ਤ ਬਾਰੇ ਆਪਣੇ ਵਿਚਾਰ ਰੱਖੇ ਅਤੇ ਕਿਸਾਨਾਂ ਨੂੰ ਬਿਹਤਰ ਮੁਨਾਫ਼ੇ ਲਈ ਸੁਧਰੇ ਹੋਏ ਨੁਕਤਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਵਲੋਂ ਉਠਾਏ ਨੁਕਤਿਆਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਸਹਿਤ ਉਤਰ ਦਿੱਤੇ | ਪ੍ਰੋਗਰਾਮ ਦੇ ਅੰਤ ਵਿੱਚ ਕੇ.ਵੀ.ਕੇ ਨਵਾਂਸ਼ਹਿਰ ਵੱਲੋਂ ਨਿਯਮਤ ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨਾਂ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਤਕਨੀਕੀ ਸਹਾਇਤਾ ਅਤੇ ਮਾਰਗ ਦਰਸ਼ਨ ਜਾਰੀ ਰੱਖਣ ਦੇ ਭਰੋਸਾ ਦਵਾਇਆ ਗਿਆ |
ਪਿਛਲੀ ਖ਼ਬਰ ਸਮਾਜ ਸੇਵੀ ਨੌਜਵਾਨਾਂ ਵਲੋਂ ਘਮੌਰ ਬਾਈਪਾਸ ਦਾ ਕੀਤਾ ਗਿਆ ਸੁੰਦਰੀਕਰਨ ਅਗਲੀ ਖ਼ਬਰ ਚਣਕੋਏ ਅੱਡੇ 'ਚ ਬਣਿਆ ਟੋਇਆ ਬਣ ਰਿਹਾ ਹਾਦਸਿਆਂ ਦਾ ਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।