24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਜੁਝਾਰੂ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਨੇ ਦਿੱਤਾ ਪ੍ਰੋਗਰਾਮ ਅਫ਼ਸਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ

ਅਜੀਤ ਡੈਸਕ 13-02-2026
ਨਵਾਂਸ਼ਹਿਰ, 12 ਫਰਵਰੀ (ਦੀਦਾਰ ਸਿੰਘ ਸ਼ੇਤਰਾ) - ਜੁਝਾਰੂ ਆਂਗਣਵਾੜੀ ਵਰਕਰ ਹੈੱਲਪਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਵਿਭਾਗ ਨਾਲ ਸਬੰਧਤ ਕੈਬਨਿਟ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਜਥੇਬੰਦੀ ਮੰਗ ਕਰ ਰਹੀ ਹੈ ਕਿ ਮੁੱਖ ਮੰਤਰੀ ਪੰਜਾਬ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਮੀਟਿੰਗ ਲਈ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ | ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੋਟਾਂ ਤੋਂ ਪਹਿਲਾਂ ਜਿਹੜੇ ਉਹਨਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ | ਉਹਨਾਂ ਆਖਿਆ ਸੀ ਕਿ ਮੈਂ ਮਾਣ ਭੱਤਾ ਦੁਗਣਾ ਕਰਾਂਗਾ ਹਰ ਇੱਕ ਕਰਮਚਾਰੀ ਨੂੰ ਸਮਾਰਟ ਫੋਨ ਦਿੱਤਾ ਜਾਵੇਗਾ | ਨਾ ਮਾਣਵੱਤਾ ਵਧਿਆ ਤੇ ਨਾ ਹੀ ਸਮਾਰਟ ਫੋਨ ਪ੍ਰਾਪਤ ਹੋਏ ਹਨ | ਉਹਨਾਂ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਹੈ ਤਾਂ ਜਥੇਬੰਦੀ ਵੱਲੋਂ 28 ਫਰਵਰੀ ਨੂੰ ਸਾਰੇ ਵਿਧਾਇਕਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ ਅਤੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ, ਮੀਤ ਪ੍ਰਧਾਨ ਰਮਨਦੀਪ ਕੌਰ, ਜਨਰਲ ਸਕੱਤਰ ਮਨਪ੍ਰੀਤ ਕੌਰ, ਅਤੇ ਵਿੱਤ ਸਕੱਤਰ ਮਾਇਆ ਰਾਣੀ, ਕਿਰਨ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਕਾਂਤਾ ਦੇਵੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਜ਼ਾਰਾ ਕਲਾਂ ਵਲੋਂ ਦੋਆਬਾ ਗਰੁੱਪ ਆਫ ਕਾਲਜਿਜ਼ ਦਾ ਦੌਰਾ ਅਗਲੀ ਖ਼ਬਰ ਸਮਾਜ ਸੇਵੀ ਨੌਜਵਾਨਾਂ ਵਲੋਂ ਘਮੌਰ ਬਾਈਪਾਸ ਦਾ ਕੀਤਾ ਗਿਆ ਸੁੰਦਰੀਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।