ਰਾਹੋਂ, 12 ਫਰਵਰੀ (ਉਂਕਾਰ ਸਿੰਘ ਰਾਠੋਰ)-ਸਰਕਾਰੀ ਹਾਈ ਸਕੂਲ ਮਜ਼ਾਰਾ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੋਆਬਾ ਗਰੁੱਪ ਆਫ ਕਾਲਜਿਜ਼ ਦਾ ਦੌਰਾ ਕੀਤਾ | ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕਿਆਂ ਅਤੇ ਕਾਲਜ ਜੀਵਨ ਬਾਰੇ ਜਾਣੂੰ ਕਰਵਾਉਣਾ ਸੀ | ਦੌਰੇ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸਹੂਲਤਾਂ ਨਾਲ ਸਜੇ ਕੈਂਪਸ ਦਾ ਦੌਰਾ ਕੀਤਾ ਅਤੇ ਵੱਖ-ਵੱਖ ਅਕਾਦਮਿਕ ਕੋਰਸਾਂ, ਸਹੂਲਤਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥੀਆਂ ਨੂੰ ਅਕਾਦਮਿਕ ਤੌਰ 'ਤੇ ਪ੍ਰੋਤਸਾਹਿਤ ਕਰਨ ਲਈ ਇੱਕ ਛੋਟਾ ਟੈਸਟ ਵੀ ਕਰਵਾਇਆ ਗਿਆ, ਜਿਸ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਡਾ. ਰਾਜੇਸ਼ਵਰ ਸਿੰਘ (ਡਾਇਰੈਕਟਰ) ਨੇ ਸਕੂਲ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਉਨਤੀ ਲਈ ਉਨ੍ਹਾਂ ਦੀ ਨਿਸ਼ਠਾ ਦੇ ਮੱਦੇਨਜ਼ਰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਰਿਫ੍ਰੈਸ਼ਮੈਂਟ ਦਾ ਵੀ ਆਨੰਦ ਲਿਆ | ਇਹ ਦੌਰਾ ਬਹੁਤ ਹੀ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ, ਜਿਸ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਵਿੱਖੀ ਕਰੀਅਰ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |