'ਆਪ' ਆਗੂਆਂ ਨੇ ਨਵਾਂਸ਼ਹਿਰ 'ਚ ਸਾੜਿਆ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ
ਅਜੀਤ ਡੈਸਕ
14-02-2026
ਮੰਤਰੀ ਈ.ਟੀ.ਓ ਖ਼ਿਲਾਫ਼ ਬਿਆਨਬਾਜ਼ੀ ਦੇ ਵਿਰੋਧ 'ਚ ਬਾਜਵਾ ਦਾ ਪੁਤਲਾ ਫੂਕਿਆ
ਬੰਗਾ, (ਧਰਮਵੀਰ ਪਾਲ)-ਐਸ.ਸੀ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਬਾਰੇ ਕੀਤੀ ਗਈ ਮਾੜੀ ਬਿਆਨਬਾਜ਼ੀ ਦੇ ਵਿਰੋਧ ਵਿੱਚ ਹਲਕਾ ਬੰਗਾ 'ਚ ਤਿੱਖਾ ਰੋਸ ਵੇਖਣ ਨੂੰ ਮਿਲਿਆ | ਪਾਰਟੀ ਸੰਗਠਨ ਦੀ ਅਗਵਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਰਕਰਾਂ ਅਤੇ ਸਮਰਥਕਾਂ ਨੇ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫ਼ੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ | ਇਸ ਮੌਕੇ ਬੋਲਦੇ ਹੋਏ ਹਰਜੋਤ ਲੋਹਟੀਆ ਨੇ ਕਿਹਾ ਕਿ ਰਾਜਨੀਤਿਕ ਅਸਹਿਮਤੀ ਆਪਣੀ ਜਗ੍ਹਾ ਹੈ ਪਰ ਕਿਸੇ ਮੰਤਰੀ ਜਾਂ ਵਿਅਕਤੀ ਦੀ ਨਿੱਜੀ ਸਤ੍ਹਾ 'ਤੇ ਕੀਤੀ ਗਈ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਈ.ਟੀ.ਓ ਸੂਬੇ ਵਿੱਚ ਲੋਕ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਪੰਜਾਬ ਦੀ ਸੱਭਿਆਚਾਰਕ ਰਵਾਇਤਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਾਂਹ ਤੋਂ ਇਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ ਤਾਂ ਲੋਕਤੰਤਰਿਕ ਢੰਗ ਨਾਲ ਹੋਰ ਵੀ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਿਆਸਤ ਨੂੰ ਨਿੱਜੀ ਵੈਰ-ਵਿਰੋਧ ਦਾ