16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਮਾਪਤ

ਅਜੀਤ ਡੈਸਕ 14-02-2026
ਔੜ/ਝਿੰਗੜਾਂ, 13 ਫਰਵਰੀ (ਕੁਲਦੀਪ ਸਿੰਘ ਝਿੰਗੜ) - ਬਾਵਾ ਨਰੰਜਣ ਦਾਸ ਮੁਹੱਲਾ ਨਿਵਾਸੀ ਇਤਿਹਾਸਕ ਪਿੰਡ ਝਿੰਗੜਾਂ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ 15 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਸਮਰਪਿਤ ਅੰਮਿ੍ਤ ਵੇਲੇ ਕੱਢੀਆਂ ਪ੍ਰਭਾਤ ਫੇਰੀਆਂ ਸਮਾਪਤ ਹੋ ਗਈਆਂ | ਪ੍ਰਭਾਤ ਫੇਰੀ ਦੌਰਾਨ ਨਿਰਮਲ ਸਿੰਘ ਮਹਿਮੀ ਭਜਨ ਮੰਡਲੀ ਝਿੰਗੜਾਂ ਵਲੋਂ ਸਤਿਗੁਰਾਂ ਦੀ ਉਪਮਾ ਦਾ ਗੁਣਗਾਨ ਕੀਤਾ ਗਿਆ | ਸੇਵਾਦਾਰਾਂ ਵਲੋਂ ਪ੍ਰਭਾਤ ਫੇਰੀ ਦਾ ਸਤਿਕਾਰ ਕਰਦਿਆਂ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਫ਼ਲ ਫਰੂਟ, ਚਾਹ ਪਕੌੜਿਆਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ | ਪ੍ਰਭਾਤ ਫੇਰੀ ਉਪਰੰਤ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਨਿਰਮਲ ਸਿੰਘ ਮਹਿਮੀ, ਬਹਾਦਰ ਸਿੰਘ ਮਹਿਮੀ ਪੰਚ, ਓਮ ਪ੍ਰਕਾਸ਼ ਮਹਿਮੀ, ਅਮਰਨਾਥ, ਮੱਖਣ ਮਹਿਮੀ, ਕਰਨੈਲ ਰਾਮ, ਵਿਜੇ ਕੁਮਾਰ ਆਦਿ ਸੇਵਾਦਾਰਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ | 14 ਫਰਵਰੀ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਸੰਤ ਬਾਬਾ ਮਲਕੀਤ ਸਿੰਘ ਖਾਨਪੁਰ ਵਾਲਿਆਂ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ | 15 ਫਰਵਰੀ ਨੂੰ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ 'ਚ ਕੀਰਤਨੀ ਤੇ ਨਾਮਵਰ ਢਾਡੀ ਜਥੇ ਸਤਿਗੁਰਾਂ ਦੀ ਉਪਮਾ ਸੁਣਾ ਕੇ ਆਪਣੀ ਹਾਜ਼ਰੀ ਲਗਵਾਉਣਗੇ | ਇਸ ਮੌਕੇ ਜਗੀਰ ਸਿੰਘ, ਕਰਮਜੀਤ ਸਿੰਘ ਮਹਿਮੀ, ਬਲਦੇਵ ਸਿੰਘ ਮਹਿਮੀ,ਪੰਕਜ ਮਹਮੀ, ਭੁਪਿੰਦਰ ਸਿੰਘ, ਮੱਖਣ ਸਿੰਘ, ਕਰਨੈਲ ਰਾਮ, ਬਲਵੀਰ ਰਾਮ, ਹਰਪਾਲ ਸਿੰਘ, ਲਾਲ ਚੰਦ, ਰਾਜੂ ਮਹਿਮੀ, ਮਨੀਸ ਕੁਮਾਰ, ਪਾਲਾ, ਮਹਿੰਦਰ ਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ 'ਆਪ' ਆਗੂਆਂ ਨੇ ਨਵਾਂਸ਼ਹਿਰ 'ਚ ਸਾੜਿਆ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।