ਰਾਹੋਂ, 13 ਫਰਵਰੀ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਰਾਹੋਂ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਸੇਖਾ ਮਜਾਰਾ ਦੇ ਚੌਕੀ ਇੰਚਾਰਜ ਸੰਦੀਪ ਕੁਮਾਰ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਰਾਹੋਂ ਤੋਂ ਘੱਕੇਵਾਲ ਰੋਡ ਤੋਂ ਹੁੰਦੇ ਹੋਏ ਬਿਸਤ ਦੁਆਬ ਨਹਿਰ ਵੱਲ ਜਾਂਦੀ ਹੋਈ ਹੁੰਦਲ ਫਾਰਮ ਕੋਲ ਪੁੱਜੀ ਤਾਂ ਉੱਥੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਿਸ ਦੀ ਪਹਿਚਾਣ ਰੋਹਨ ਗਿੱਲ ਪੁੱਤਰ ਟੀਟੂ ਗਿੱਲ ਵਾਸੀ ਫ਼ਤਹਿ ਕਾਲੋਨੀ ਭਗਤਾਂ ਵਾਲਾ ਚੌਕ ਅੰਮਿ੍ਤਸਰ ਵਜੋਂ ਹੋਈ ਹੈ | ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |