ਰੱਤੇਵਾਲ, 13 ਫਰਵਰੀ (ਅਸ਼ੋਕ ਕੁਮਾਰ)-ਬੀਤੇ ਦਿਨ ਕਿਸਾਨ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਕਰਨ ਦੇ ਸੱਦੇ ਨੂੰ ਮੱਦੇ ਨਜ਼ਰ ਰੱਖਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਐਡੀਸ਼ਨਲ ਐੱਸ.ਐੱਚ.ਓ ਸੰਦੀਪ ਸ਼ਰਮਾ ਨੇ ਆਪਣੀ ਪੁਲਿਸ ਪਾਰਟੀ ਸਮੇਤ ਹਾਈ ਟੈੱਕ ਨਾਕਾ ਆਸਰੋਂ ਵਿਖੇ ਵਾਹਨਾਂ ਦੀ ਚੈਕਿੰਗ ਬੜੀ ਬਰੀਕੀ ਨਾਲ ਕੀਤੀ | ਜਿਨ੍ਹਾਂ ਵਾਹਨਾਂ ਦੇ ਕਾਗ਼ਜ਼ ਅਧੂਰੇ ਸਨ ਅਤੇ ਜੋ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਵਾਹਨਾਂ ਦੇ 10 ਤੋਂ ਵੱਧ ਚਲਾਨ ਕੱਟੇ ਗਏ | ਸੰਦੀਪ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੁਲਿਸ ਨੇ ਪੂਰੀ ਤਰ੍ਹਾਂ ਮੁਸਤੈਦੀ ਨਾਲ ਭੈੜੇ ਸ਼ਰਾਰਤੀ ਅਨਸਰਾਂ 'ਤੇ ਬਾਜ਼ ਅੱਖ ਰੱਖੀ ਹੋਈ ਹੈ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਹਨਾਂ ਆਮ ਜਨਤਾ ਨੂੰ ਆਪਣੇ ਇਲਾਕੇ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਪਰਹੇਜ਼ ਕਰਨ ਲਈ ਵੀ ਕਿਹਾ |