16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਪਹਿਲੀ ਐਲੂਮਨੀ ਇਕੱਤਰਤਾ ਅਤੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਬਲਾਚੌਰ, 13 ਫਰਵਰੀ (ਨਰੇਸ਼ ਧੌਲ)-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਪਹਿਲੀ ਐਲੂਮਨੀ ਇਕੱਤਰਤਾ ਅਤੇ ਸਾਲਾਨਾ ਸਮਾਗਮ ਉਤਸ਼ਾਹ ਪੂਰਵਕ ਕਰਵਾਇਆ ਗਿਆ | ਸਮਾਗਮ ਦਾ ਆਰੰਭ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਗਾ ਕੇ ਕੀਤਾ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ ਲੁਧਿਆਣਾ ਨੇ ਆਪਣੇ ਭਾਸ਼ਣ ਵਿੱਚ ਇਸ ਕਾਲਜ ਦੀ ਪਹਿਲੀ ਅਲੂਮਨੀ ਇਕੱਤਰਤਾ ਅਤੇ ਸਲਾਨਾ ਸਮਾਗਮ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਇਸ ਕਾਲਜ ਦੇ ਪਹਿਲੇ ਬੈਚ ਨੇ ਇੱਥੇ ਰਹਿ ਕੇ ਡਿਗਰੀ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਵਿਚੋਂ ਕਾਫ਼ੀ ਵਿਦਿਆਰਥੀਆਂ ਨੇ ਐਮ.ਐੱਸ.ਸੀ ਵਿੱਚ ਪੀ.ਏ.ਯੂ ਅਤੇ ਹੋਰ ਥਾਵਾਂ ਤੇ ਦਾਖਲਾ ਲੈ ਲਿਆ ਹੈ | ਵਿਸ਼ੇਸ਼ ਮਹਿਮਾਨ ਡਾ. ਐਸ.ਡੀ ਖੇਪਤ ਸਾਬਕਾ ਡੀਨ ਖੇਤੀ ਇੰਜੀਨੀਅਰਿੰਗ ਕਾਲਜ ਪੀ.ਏ.ਯੂ ਲੁਧਿਆਣਾ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੱਖੜੀ ਦੇ ਪਹਿਲੇ ਨਿਰਦੇਸ਼ਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਲੂਮਨੀ ਇਕੱਤਰਤਾ ਕਿਸੇ ਵੀ ਸਿੱਖਿਆ ਸੰਸਥਾ ਲਈ ਬਹੁਤ ਮਹੱਤਵਪੂਰਨ ਮੌਕਾ ਹੁੰਦਾ ਹੈ | ਇਹ ਸਿਰਫ਼ ਮਿਲਾਪ ਦਾ ਸਮਾਗਮ ਨਹੀਂ, ਸਗੋਂ ਸੰਸਥਾ ਦੀ ਤਰੱਕੀ ਅਤੇ ਮਜ਼ਬੂਤੀ ਦਾ ਆਧਾਰ ਹੁੰਦਾ ਹੈ | ਉਨ੍ਹਾਂ ਕਿਹਾ ਕਿ ਬੱਲੋਵਾਲ ਦਾ ਵਿਕਾਸ ਕਿਸੇ ਚਮਤਕਾਰ ਤੋਂ ਘੱਟ ਨਹੀਂ | ਜਿੱਥੇ ਕਦੇ ਸਹੂਲਤਾਂ ਦੀ ਘਾਟ ਸੀ, ਅੱਜ ਉੱਥੇ ਉੱਚ ਸਿੱਖਿਆ ਅਤੇ ਖੋਜ ਦੇ ਮਜ਼ਬੂਤ ਕੇਂਦਰ ਵਜੋਂ ਇਹ ਕਾਲਜ ਆਪਣੀ ਪਛਾਣ ਬਣਾ ਚੁੱਕਾ ਹੈ | ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪੁਰਾਣੇ ਵਿਦਿਆਰਥੀਆਂ ਨੂੰ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਮੁੜ ਮਿਲਣ ਦਾ ਮੌਕਾ ਮਿਲਿਆ ਹੈ, ਜੋ ਜੀਵਨ ਦੀਆਂ ਯਾਦਗਾਰ ਘੜੀਆਂ ਨੂੰ ਤਾਜਾਂ ਕਰਦਾ ਹੈ | ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਭੱਦੀ ਵਿਖੇ ਵਿਸ਼ਵਕਰਮਾ ਮਹਾਂ ਉਤਸਵ ਭਲਕੇ ਅਗਲੀ ਖ਼ਬਰ 10ਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਘੁੰਮਣਾਂ 'ਚ 16 ਨੂੰ -ਸੰਤ ਕੁਲਵੰਤ ਰਾਮ ਭਰੋਮਜਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।