16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਲਧਾਣਾ ਝਿੱਕਾ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਭਲਕੇ

ਅਜੀਤ ਡੈਸਕ 14-02-2026
ਬੰਗਾ, 13 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਰੋਟਰੀ ਕਲੱਬ ਬੰਗਾ ਗ੍ਰੀਨ ਦੇ ਪ੍ਰਧਾਨ ਰੋਟੇ: ਦਿਲਬਾਗ ਸਿੰਘ ਬਾਗੀ ਅਤੇ ਉਨ੍ਹਾਂ ਦੇ ਭਤੀਜੇ ਜਤਿੰਦਰ ਸਿੰਘ ਇਟਲੀ ਵਲੋਂ ਰੋਟਰੀ ਕਲੱਬ ਬੰਗਾ ਗ੍ਰੀਨ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਡਾਕਟਰ ਦੇਵ ਅਸ਼ੀਸ਼ ਸੇਠ ਅੱਖਾਂ ਦੇ ਹਸਪਤਾਲ ਬੰਗਾ ਵਲੋਂ ਅਤੇ ਮੁਫ਼ਤ ਦੰਦਾਂ ਦੀ ਜਾਂਚ ਡਾਕਟਰ ਵੰਦਨਾ ਮੂੰਗਾ ਡੈਂਟਲ ਸਰਜਨ, ਵੰਦਨਾ ਡੈਂਟਲ ਕਲੀਨਿਕ ਹੱਪੋਵਾਲ ਰੋਡ ਨੇੜੇ ਸਬਜ਼ੀ ਮੰਡੀ ਬੰਗਾ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਕੈਂਪ 15 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰੋਂ ਬਾਅਦ 2 ਵਜੇ ਤੱਕ ਪਿੰਡ ਲਧਾਣਾ ਝਿੱਕਾ ਦੇ ਨਵੇਂ ਜੰਝ ਘਰ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਦੇ ਮੁੱਖ ਮਹਿਮਾਨ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਜਦ ਕਿ ਪ੍ਰਧਾਨਗੀ ਡਾਕਟਰ ਸੁਖਵਿੰਦਰ ਸੁੱਖੀ ਵਿਧਾਇਕ ਬੰਗਾ ਕਰਨਗੇ | ਵਿਸ਼ੇਸ਼ ਮਹਿਮਾਨ ਵਜੋਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਤੇ ਮੈਡਮ ਹਰਜੋਤ ਕੌਰ ਲੋਹਟੀਆ ਵਾਇਸ ਚੇਅਰਪਰਸਨ ਐਸ. ਸੀ. ਕਮਿਸ਼ਨ ਸ਼ਿਰਕਤ ਕਰਨਗੇ |
ਪਿਛਲੀ ਖ਼ਬਰ ਨਹਿਰਾਂ ਕਿਨਾਰੇ ਸੁੱਟੀ ਜਾਂਦੀ ਪਲਾਸਟਿਕ ਅਤੇ ਗੰਦਗੀ ਕਾਰਨ ਪ੍ਰਦੂਸ਼ਿਤ ਹੋ ਰਿਹੈ ਵਾਤਾਵਰਨ ਅਗਲੀ ਖ਼ਬਰ ਲਧਾਣਾ ਝਿੱਕਾ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।