16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ ਅੱਜ

ਅਜੀਤ ਡੈਸਕ 14-02-2026
ਜਨਰਲ ਸਕੱਤਰ ਐਸ.ਕੇ ਪੁਰੀ



ਨਵਾਂਸ਼ਹਿਰ, 13 ਫਰਵਰੀ (ਹਰਮਿੰਦਰ ਸਿੰਘ ਪਿੰਟੂ) - ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 14 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਨਵਾਂਸ਼ਹਿਰ ਵਿਖੇ ਹੋਵੇਗੀ | ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ.ਕੇ ਪੁਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਬਲਾ ਡੈਂਟਲ ਕਲੀਨਿਕ ਦੇ ਡਾ. ਗੁਰਸਿਮਰਨ ਸਿੰਘ ਪਾਬਲਾ ਅਤੇ ਡਾ. ਅਰਸ਼ਦੀਪ ਕੌਰ ਪਾਬਲਾ ਵਲੋਂ ਦੰਦਾਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਫੀਲਡ ਰਿਸਪੌਂਸ ਲੀਡਰ ਪੂਜਾ ਦੇਵੀ ਵੀ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕਰਨਗੇ | ਜਨਰਲ ਸਕੱਤਰ ਪੁਰੀ ਨੇ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਹਾਜ਼ਰ ਹੋਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇ.ਡੀ ਵਰਮਾ ਅਤੇ ਪ੍ਰਧਾਨ ਪ੍ਰੋਫੈਸਰ ਐਸ. ਕੇ ਬਰੂਟਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁ: ਗੁਰੂ ਰਵਿਦਾਸ ਜੀ ਆਦਰਸ਼ ਨਗਰ ਮੰਗੂਵਾਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਉਸਮਾਨਪੁਰ ਵਿਖੇ ਮਹਾਂਸ਼ਿਵਰਾਤਰੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।