ਬੰਗਾ, 13 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੂਲ ਆਫ ਐਮੀਨੈਂਸ ਬੰਗਾ ਵਿਖੇ ਪਿ੍ੰਸੀਪਲ ਨਰਿੰਦਰਪਾਲ ਸਿੰਘ, ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਆਉਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਬੱਚਿਆਂ ਲਈ ਆਸ਼ੀਰਵਾਦ ਅਤੇ ਸਕੂਲ ਦੀ ਚੜ੍ਹਦੀ ਕਲਾ ਹਿੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਹੋਏ | ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਭਾਈ ਪਲਵਿੰਦਰ ਸਿੰਘ ਕਥਾਵਾਚਕ ਗੁ: ਸ਼੍ਰੀ ਚਰਨ ਕੰਵਲ ਸਾਹਿਬ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਨਾਮ ਵੰਡ ਸਮਾਗਮ ਦੌਰਾਨ ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਕੁਲਜੀਤ ਸਿੰਘ ਸਰਹਾਲ ਉਪ ਚੇਅਰਮੈਨ ਜਲ ਸਰੋਤ ਕਾਰਪੋਰੇਸ਼ਨ ਪੰਜਾਬ, ਮੈਡਮ ਕੌਰ ਲੋਹਟੀਆ ਉਪ ਚੇਅਰਮੈਨ ਐਸ. ਸੀ ਕਮਿਸ਼ਨ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਐਸ. ਅਸ਼ੋਕ ਭੌਰਾ ਉੱਘੇ ਜਰਨਲਿਸਟ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਸਾਗਰ ਅਰੋੜਾ, ਪਿ੍ੰਸੀਪਲ ਡਾ. ਰਣਜੀਤ ਸਿੰਘ, ਪਿ੍ੰਸੀਪਲ ਰਜਨੀਸ਼ ਕੁਮਾਰ, ਵਰਿੰਦਰ ਬੰਗਾ ਜ਼ਿਲ੍ਹਾ ਕੋਆਰਡੀਨੇਟਰ, ਮਨਜੀਤ ਸਿੰਘ ਬੱਬਲ, ਅਮਰੀਕ ਸਿੰਘ ਸੋਨੀ, ਜਸਵਿੰਦਰ ਸਿੰਘ ਮਾਨ ਐਮ. ਸੀ, ਬਲਬੀਰ ਸਿੰਘ ਝਿੱਕਾ ਐਮ. ਡੀ ਇੰਸ਼ੋਰੈਂਸ ਪੁਆਇੰਟ ਬੰਗਾ, ਜਤਿੰਦਰ ਸਿੰਘ ਮਾਨ, ਹਿੰਮਤ ਤੇਜਪਾਲ ਐਮ. ਸੀ, ਜੀਤ ਸਿੰਘ ਭਾਟੀਆ ਐਮ. ਸੀ, ਵਿੱਕੀ ਖੋਸਲਾ, ਸੋਨੀ ਭਾਟੀਆ ਡਾ: ਰਾਜ ਕੁਮਾਰ ਖੋਸਲਾ, ਮਨਜੀਤ ਸਿੰਘ ਨਾਮਧਾਰੀ ਮੀਡੀਆ ਸਲਾਹਕਾਰ ਆਪ ਪਾਰਟੀ, ਮਲਕੀਅਤ ਸਿੰਘ, ਰਮਨ ਖੋਸਲਾ, ਹੈਪੀ ਪਾਣੀਪਤ, ਸੁਰਿੰਦਰ ਸਿੰਘ ਖਾਲਸਾ, ਚੇਅਰਮੈਨ ਰਕੇਸ਼ ਕੁਮਾਰ, ਪ੍ਰਵੀਰ ਅੱਬੀ, ਪਵਨ ਕੁਮਾਰ ਬੀ.ਐਮ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |