ਬੰਗਾ, 13 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਮਾਹਿਲ ਗਹਿਲਾ ਫੁੱਟਬਾਲ ਅਕੈਡਮੀ ਰਜਿ: ਵਲੋਂ ਪਿੰਡ ਮਾਹਿਲ ਗਹਿਲਾ ਵਿਖੇ ਅਰੰਭ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਦੇ ਪਹਿਲੇ ਮੈਚ ਦਾ ਉਦਘਾਟਨ ਦਰਸ਼ਨ ਸਿੰਘ ਮਾਹਲ ਕੈਨੇਡਾ ਨੇ ਟੀਮਾਂ ਨਾਲ ਜਾਣ ਪਹਿਚਾਣ ਕਰਕੇ ਕੀਤਾ | ਇਸ ਮੌਕੇ ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਦੇ ਹੋਏ ਕਦੇ ਵੀ ਗੁੱਸੇ ਨਹੀਂ ਹੋਣਾ ਚਾਹੀਦਾ | ਸਗੋਂ ਹਮੇਸ਼ਾਂ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ | ਇਸ ਮੌਕੇ ਉਹਨਾਂ ਦੇ ਨਾਲ ਸੰਦੀਪ ਸਿੰਘ ਕਮੇਟੀ ਪ੍ਰਧਾਨ, ਪਿ੍ੰਸੀਪਲ ਹਰਜੀਤ ਸਿੰਘ ਮਾਹਲ ਸਕੱਤਰ, ਬਲਵਿੰਦਰ ਸਿੰਘ ਪੀਟਾ, ਬਹਾਦਰ ਸਿੰਘ ਮਾਹਲ, ਦਰਸ਼ਨ ਸਿੰਘ ਮਾਹਲ ਕੈਨੇਡਾ, ਗੁਰਤੇਜ ਸਿੰਘ ਤੇਜੀ, ਤਜਿੰਦਰ ਸਿੰਘ, ਰਘਵੀਰ ਸਿੰਘ, ਸੁਭਾਸ਼ ਕੌਸ਼ਲ ਆਦਿ ਹਾਜ਼ਰ ਸਨ | ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਨੌਰਾ ਤੇ ਜੀਂਦੋਵਾਲ ਦੀਆਂ ਟੀਮਾਂ ਦੇ ਮੈਚ ਦੀ ਸ਼ੁਰੂਆਤ ਵਿਚ ਯਸ਼ਪਾਲ ਸਿੰਘ ਸਾਬਕਾ ਸਰਪੰਚ ਮਾਹਿਲ ਗਹਿਲਾ ਨੇ ਟੀਮਾਂ ਨਾਲ ਜਾਣ ਪਹਿਚਾਣ ਕੀਤੀ | ਇਸ ਮੌਕੇ ਉਹਨਾਂ ਦੇ ਨਾਲ ਮੱਖਣ ਸਿੰਘ ਹੀਰ, ਸੁੱਚਾ ਸਿੰਘ, ਸੋਹਣ ਸਿੰਘ ਮਾਹਲ, ਮੋਹਣ ਸਿੰਘ ਮਾਹਲ, ਬਲਰਾਜ ਸਿੰਘ ਹਾਜ਼ਰ ਸਨ | ਅਗਲਾ ਮੈਚ ਪਨਾਮ ਅਤੇ ਝਿੱਕਾ ਦੀਆਂ ਟੀਮਾਂ ਵਿੱਚ ਖੇਡਿਆ ਗਿਆ ਜਿਸ 'ਚ ਪਨਾਮ ਦੀ ਟੀਮ ਨੇ ਜਿੱਤ ਦਰਜ ਕੀਤੀ | ਇਸੇ ਤਰਾਂ ਹੋਰ ਮੁਕਾਬਲਿਆਂ ਵਿੱਚ ਨੌਰਾ ਤੇ ਜੀਂਦੋਵਾਲ, ਕਾਹਮਾ ਤੇ ਮੰਗੂਵਾਲ, ਮਾਹਿਲ ਗਹਿਲਾ ਤੇ ਬਿੰਜੋਂ, ਭੌਰਾ ਤੇ ਖਾਨਖਾਨਾ, ਸਮੁੰਦੜਾ ਤੇ ਪਠਲਾਵਾ ਦੀਆਂ ਟੀਮਾਂ ਵਿਚਕਾਰ ਮੁਕਾਬਲੇ ਦਿਲਚਸਪ ਰਹੇ | ਕਲੱਬ ਕੈਟਾਗਰੀ ਮੈਚਾਂ ਵਿੱਚ ਕੇ. ਐਫ. ਸੀ ਜਲੰਧਰ ਤੇ ਪੀ. ਐਚ. ਐਫ. ਸੀ ਮਾਹਲਪੁਰ ਦਾ ਬੜਾ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ | ਅੰਤ ਕੇ. ਐਫ. ਸੀ ਜਲੰਧਰ ਦੀ ਟੀਮ ਨੇ ਇਹ ਮੈਚ 3-0 ਨਾਲ ਜਿੱਤ ਲਿਆ | ਦੂਜਾ ਕਲੱਬ ਕੈਟਾਗਰੀ ਦਾ ਮੁਕਾਬਲਾ ਸਿੱਖ ਨੈਸ਼ਨਲ ਕਾਲਜ ਬੰਗਾ ਤੇ ਪੀ.ਆਈ.ਐਸ ਫਗਵਾੜਾ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ | ਜਿਸ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਟੀਮ ਜੇਤੂ ਰਹੀ | ਇਸ ਮੌਕੇ ਟੀਮਾਂ ਨਾਲ ਜਾਣ ਪਹਿਚਾਣ ਸੁਖਦੇਵ ਸਿੰਘ ਮਾਹਲ ਕੈਨੇਡਾ, ਬਹਾਦਰ ਸਿੰਘ ਮਾਹਲ, ਖੁਸ਼ਵਿੰਦਰ ਸਿੰਘ, ਬਲਵੀਰ ਸਿੰਘ ਮੋਰਾਂਵਾਲੀ, ਤਜਿੰਦਰ ਸਿੰਘ ਕੈਨੇਡਾ, ਗੁਰਤੇਜ ਸਿੰਘ ਤੇਜੀ, ਕਮਲ ਮਾਹਲ ਨੇ ਕਰਕੇ ਮੈਚ ਦਾ ਅਰੰਭ ਕਰਵਾਇਆ | ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਵਿੱਕੀ ਮਾਹਲ ਨੇ ਨਿਭਾਈ | ਇਸ ਮੌਕੇ ਖੁਸ਼ਵਿੰਦਰ ਸਿੰਘ, ਨਰਿੰਦਰ ਸਿੰਘ, ਪਰਦੀਪ ਸਿੰਘ ਭੱਟੀ, ਰਾਜਵੀਰ ਸਿੰਘ, ਕਮਲਪ੍ਰੀਤ ਸਿੰਘ, ਬਲਦੇਵ ਸਿੰਘ ਮਾਹਲ, ਜਸਵਿੰਦਰ ਸਿੰਘ, ਹਰਨੇਕ ਸਿੰਘ, ਸਨਮੀਤ ਸਿੰਘ ਮਾਹਲ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਦਵਿੰਦਰ ਸਿੰਘ ਆਦਿ ਹਾਜਰ ਸਨ |