16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸਜਾਏ <br/>

ਅਜੀਤ ਡੈਸਕ 14-02-2026
ਸੜੋਆ, 13 ਫਰਵਰੀ (ਹਰਮੇਲ ਸਹੂੰਗੜਾ)-ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਪਿੰਡ ਸਹੂੰਗੜਾ ਦੀ ਸਮੂਹ ਪ੍ਰਬੰਧਕ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਤੇ ਇਸ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਰਾਤਰੀ ਦੇ ਦੀਵਾਨ ਸਜਾਏ ਗਏ ਜਿਸ 'ਚ ਸੰਤ ਬਾਬਾ ਮਨਪ੍ਰੀਤ ਸਿੰਘ ਅਮਲੋਹ ਵਾਲਿਆਂ ਨੇ ਗੁਰੂ ਸਾਹਿਬ ਦੇ ਜਸ ਕੀਰਤਨ ਦੁਆਰਾ ਕਰੀਬ ਸਵਾ ਘੰਟਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤ ਲਈ ਦੁੱਧ ਦਾ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਰਪੰਚ ਹਰਭਜਨ ਸਿੰਘ ਨੇ ਸਮੂਹ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਲਗਾਤਾਰ ਇਕ ਹਫ਼ਤੇ ਤੋਂ ਪ੍ਰਭਾਤਫੇਰੀਆਂ 'ਚ ਵੱਧ-ਚੜ੍ਹ ਕੇ ਸੇਵਾ ਕੀਤੀ | ਹੋਰਨਾਂ ਤੋਂ ਇਲਾਵਾ ਸਮੂਹ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ |


ਪਿਛਲੀ ਖ਼ਬਰ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ 'ਚ ਲੱਗੇ ਹੋਏ ਕੁੱਲ 15 ਬੱਚਿਆਂ ਨੂੰ ਬਾਲ ਭਿਖਿਆ ਤੋਂ ਹਟਾ ਕੇ ਸਿੱਖਿਆ ਨਾ... ਅਗਲੀ ਖ਼ਬਰ ਸੰਤ ਰਾਮ ਪਾਲ ਸਿੰਘ ਝਾਂਡੇ ਵਾਲਿਆਂ ਦੇ 18ਵੇਂ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।