16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ 'ਚ ਲੱਗੇ ਹੋਏ ਕੁੱਲ 15 ਬੱਚਿਆਂ ਨੂੰ ਬਾਲ ਭਿਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ

ਅਜੀਤ ਡੈਸਕ 14-02-2026
ਨਵਾਂਸ਼ਹਿਰ, 13 ਫਰਵਰੀ (ਜਸਬੀਰ ਸਿੰਘ ਨੂਰਪੁਰ)-ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਖ਼ਤਾਈ ਨਾਲ ਲਾਗੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਬ ਡਵੀਜ਼ਨਲ ਪੱਧਰੀ ਟੀਮ ਦੇ ਸਹਿਯੋਗ ਨਾਲ ਮਿਲ ਕੇ ਬਾਲ ਭਿੱਖਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਮਿਤੀ 13 ਫਰਵਰੀ 2026 ਨੂੰ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਬਾਲ ਭਿਖਾਰੀਆਂ ਨੂੰ ਰੈਸਕਿਊ ਕਰਨ ਲਈ ਬੰਗਾ ਰੋਡ, ਕੋਠੀ ਰੋਡ, ਗੀਤਾ ਭਵਨ ਰੋਡ 'ਤੇ ਬਾਲ ਭਿਖਾਰੀਆਂ ਦੀ ਭਾਲ ਕੀਤੀ ਗਈ | ਜਾਂਚ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨਿੱਜੀ ਤੌਰ 'ਤੇ ਹਾਜ਼ਰ ਸਨ | ਜਾਂਚ ਦੌਰਾਨ ਟੀਮ ਨੂੰ ਕੁੱਲ ਪੰਜ ਬੱਚੇ ਜਿਨ੍ਹਾਂ ਦੀ ਉਮਰ ਤਕਰੀਬਨ ਇੱਕ ਸਾਲ ਤੋਂ ਲੈ ਕੇ ਛੇ ਸਾਲ ਤੱਕ ਸੀ ਅਤੇ ਛੋਟੇ ਬੱਚਿਆਂ ਨੂੰ ਉਹਨਾਂ ਦੀਆਂ ਮਾਵਾਂ ਗੋਦ ਵਿੱਚ ਚੁੱਕ ਕੇ ਭੀਖ ਮੰਗ ਰਹੀਆਂ ਸਨ | ਟੀਮ ਵੱਲੋਂ ਬੱਚਿਆਂ ਨੂੰ ਉਹਨਾਂ ਦੀਆਂ ਮਾਤਾਵਾਂ ਸਮੇਤ ਹੀ ਰੈਸਕਿਊ ਕੀਤਾ ਗਿਆ | ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋਂ ਮੌਕੇ 'ਤੇ ਹੀ ਬੱਚਿਆਂ ਦੀਆਂ ਮਾਤਾਵਾਂ ਦੀ ਕੌਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾ ਸਕੇ | ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਲਗਾਤਾਰ ਹੀ ਬਾਲ ਭਿਖਿਆ ਸਬੰਧੀ ਜਾਂਚ ਕੀਤੀਆਂ ਜਾ ਰਹੀਆਂ ਹਨ ਜਿਸਦੇ ਸਾਲ 2026 ਵਿੱਚ ਹੁਣ ਤੱਕ ਕੁੱਲ 15 ਬੱਚਿਆਂ (ਦੱਸ ਲੜਕੇ ਅਤੇ ਪੰਜ ਲੜਕੀਆਂ) ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ ਜਾ ਚੁੱਕਿਆ ਹੈ | ਜਿਸ ਵਿੱਚ ਜਨਵਰੀ ਮਹੀਨੇ ਦੌਰਾਨ ਨੌਂ ਬੱਚਿਆਂ ਨੂੰ ਅਤੇ ਫਰਵਰੀ ਮਹੀਨੇ ਵਿੱਚ ਹੁਣ ਤੱਕ 6 ਬੱਚਿਆਂ ਨੂੰ ਬਾਲ ਭਿਖਿਆ ਤੋਂ ਹਟਾਇਆ ਜਾ ਚੁੱਕਾ ਹੈ | ਜਾਂਚ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਹੈਲਪਲਾਈਨ ਨੰਬਰ 1098 'ਤੇ ਸੂਚਿਤ ਕੀਤਾ ਜਾਵੇ | ਇਸ ਮੌਕੇ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ.ਸੀ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਜਾਂਚ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ (ਸੀ.ਪੀ.ਓ), ਪੁਲਿਸ ਵਿਭਾਗ ਤੋਂ ਨੇਹਾ ਕੁਮਾਰੀ ਅਤੇ ਏ.ਐਸ.ਆਈ ਵਿਜੇ ਕੁਮਾਰ ਦੇ ਨਾਲ ਨਾਲ ਚਾਇਲਡ ਹੈਲਪਲਾਈਨ ਤੋਂ ਦੀਪਕ ਕੁਮਾਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੱਲੀ ਝਿੱਕੀ ਵਿਖੇ 25ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।