16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਵ: ਕਰਮ ਸਿੰਘ ਪ੍ਰਧਾਨ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਉੜਾਪੜ/ਲਸਾੜਾ, 13 ਫਰਵਰੀ (ਲਖਵੀਰ ਸਿੰਘ ਖੁਰਦ)-ਪਿੰਡ ਉੜਾਪੜ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਲਗਾਤਾਰ 40 ਸਾਲ ਪ੍ਰਧਾਨ ਰਹੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਵ: ਕਰਮ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਨਿੱਘੀ ਯਾਦ ਅੰਦਰ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਿਆਸੀ ਲੋਕਾਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ | ਸਹਿਜ ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਉਪਰੰਤ ਭਾਈ ਸੁਖਦੇਵ ਸਿੰਘ ਡੱਲਾ (ਸੁਲਤਾਨਪਰ ਲੋਧੀ) ਵਾਲਿਆਂ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੱਖਾਂ ਅੰਦਰ ਸਿੱਖ ਰਾਜ ਦੇ ਸੰਕਲਪ 'ਤੇ ਚਾਨਣਾ ਪਾਇਆ | ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਉਚੇਚੇ ਤੌਰ 'ਤੇ ਪਹੁੰਚੇ | ਉਹਨਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਜ਼ਿੰਦਗੀ ਜਿਉਣ ਲਈ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਕੇਸਾਂ ਦੀ ਬੇਅਦਬੀ ਛੱਡ ਗੁਰੂ ਵਾਲੇ ਬਨਣ ਲਈ ਪ੍ਰੇਰਿਆ ਗਿਆ | ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਵਲੋਂ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ ਗਿਆ ਅਤੇ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਬਾਬਾ ਚਰਨਜੀਤ ਸਿੰਘ ਪਹੇਵੇ ਵਾਲੇ, ਬਾਬਾ ਜਰਨੈਲ ਸਿੰਘ ਨੌਰੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਬਖਸ਼ ਸਿੰਘ ਖਾਲਸਾ, ਜਥੇ. ਮਹਿੰਦਰ ਸਿੰਘ ਹੂਸੈਨਪੁਰ, ਵਾਰਿਸ ਪੰਜਾਬ ਜਥੇਬੰਦੀ ਤੋਂ ਜਥੇ. ਬਰਜਿੰਦਰ ਸਿੰਘ ਹੂਸੈਨਪੁਰ ਤੋਂ ਇਲਾਵਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਚਰਨਜੀਤ ਸਿੰਘ ਬਰਾੜ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੱਖਣ ਸਿੰਘ ਨਵਾਂਸ਼ਹਿਰ ਆਦਿ ਨੇ ਵੀ ਹਾਜਰੀ ਭਰੀ | ਪਰਿਵਾਰ ਵਲੋਂ ਭਾਈ ਨਰਿੰਦਰ ਸਿੰਘ ਅਤੇ ਨਵਦੀਪ ਸਿੰਘ ਵਲੋਂ ਇਸ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਸਲਿੰਦਰ ਸਿੰਘ ਸਾਧ, ਸੁਖਜਿੰਦਰ ਸਿੰਘ ਨੌਰਾ, ਜਸਵੰਤ ਸਿੰਘ ਪ੍ਰਧਾਨ ਸਹਿਕਾਰੀ ਸਭਾ ਉੜਾਪੜ, ਗੁਰਦੇਵ ਸਿੰਘ ਸਾਬਕਾ ਪੰਚ, ਦਲਜੀਤ ਸਿੰਘ ਐਡਵੋਕੇਟ, ਅਵਤਾਰ ਸਿੰਘ ਗੁੁਜਰਾਤ, ਧਰਮਜੀਤ ਸਿੰਘ, ਇੰਦਰਜੀਤ ਸਿੰਘ, ਗੁਰਮੇਲ ਸਿੰਘ ਗੋਬਿੰਦਾ, ਬਾਬਾ ਚਰਨ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੱਲੀ ਝਿੱਕੀ ਵਿਖੇ 25ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।