ਕਟਾਰੀਆਂ, 14 ਫਰਵਰੀ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਆਪਣੀ ਜਿੰਦਗੀ ਦਾ ਦਿਲ ਸਮਝਣ ਵਾਲੇ ਸੀਨੀਅਰ ਟਕਸਾਲੀ ਆਗੂ ਅਮਰੀਕ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਸਮੇਂ-ਸਮੇਂ 'ਤੇ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਤਾਂ ਜਰੂਰ ਬਣੀਆਂ ਪਰ ਪੰਜਾਬ ਵਿਚ ਸਮੇਂ-ਸਮੇਂ ਸ਼ੋ੍ਰਮਣੀ ਅਕਾਲੀ ਦਲ (ਬ) ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਨਾ ਕਿਸੇ ਵਿਤਕਰੇ ਸੂਬੇ ਦੇ ਲੋਕਾਂ ਦਾ ਉਹ ਭਲਾ ਸੋਚਿਆ ਜੋ ਕਿਸੇ ਨੇ ਕਦੇ ਨਹੀ ਸੋਚਿਆ ਹੋਵੇਗਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਦੀ ਪਕੜ ਹੋਰ ਵੀ ਮਜ਼ਬੂਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਦੀਆਂ ਵਧੀਕੀਆਂ ਤੋਂ ਅੱਕੇ ਲੋਕ ਮੁੜ ਪੰਜਾਬ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਕਸ਼ਮੀਰ ਸਿੰਘ ਸੰਧੂ, ਅਮਰੀਕ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਤਜਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |