16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਦੇ ਲੋਕ ਅਗਾਮੀ ਚੋਣਾਂ 'ਚ 'ਆਪ' ਨੂੰ ਚੱਲਦਾ ਕਰਨਗੇ-ਬੰਗਾ <br/>

ਅਜੀਤ ਡੈਸਕ 15-02-2026
ਕਟਾਰੀਆਂ, 14 ਫਰਵਰੀ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਤੇ ਮਹਿਲਾ ਕਿਸਾਨ ਆਗੂ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਆਪ ਸਰਕਾਰ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਚੱਲਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਕਿਉਂਕਿ ਆਪ ਸਰਕਾਰ ਆਪਣੇ ਵਾਅਦਿਆਂ 'ਤੇ ਪੂਰੀ ਨਹੀਂ ਉਤਰ ਸਕੀ | ਜਿਸ ਕਾਰਨ ਸੂਬੇ ਦਾ ਹਰ ਵਰਗ ਸਰਕਾਰ ਤੋਂ ਅੱਕਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਰ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਵਾਸਤੇ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਵੀ ਕੇਂਦਰ ਸਰਕਾਰ ਵਲੋਂ ਨਵੇਂ ਕਾਨੂੰਨ ਲਿਆ ਕੇ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਰ ਸੂਬਾ ਸਰਕਾਰ ਮੋਦੀ ਸਰਕਾਰ ਵਲੋਂ ਗਰੀਬਾਂ ਦੀ ਰੋਜੀ ਰੋਟੀ ਵਿੱਚ ਲੱਤ ਮਾਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਸੂਬਾ ਸਰਕਾਰ ਡੱਟਵਾਂ ਵਿਰੋਧ ਨਹੀ ਕਰ ਰਹੀ | ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਜਿਵੇਂ ਰਲੀ ਹੋਈ ਜਾਪ ਰਹੀ ਹੈ | ਪਰ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗੀ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਗੁਰੂ ਰਵਿਦਾਸ ਸਟੇਡੀਅਮ ਦੀਆਂ ਤਿਆਰੀਆਂ ਮੁਕੰਮਲ-ਬੰਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।