ਰਾਹੋਂ, 14 ਫਰਵਰੀ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ 'ਚ 45 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੋਂ ਹੁੰਦੇ ਹੋਏ ਬਿਸਤ ਦੁਆਬ ਨਹਿਰ ਦੇ ਲਿੰਕ ਰੋਡ 'ਤੇ ਪੈਂਦੇ ਪਿੰਡ ਛੋਕਰਾਂ ਵੱਲ ਨੂੰ ਜਾਂਦੀ ਸੜਕ 'ਤੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਮਨਪ੍ਰੀਤ ਉਰਫ਼ ਮਨੀ ਪੁੱਤਰ ਕੁਸ਼ਕ ਪਰਿਹਾਰ ਵਾਸੀ ਮੁਹੱਲਾ ਪ੍ਰੇਮ ਨਗਰ, ਕਰਿਆਮ ਰੋਡ ਨਵਾਂਸ਼ਹਿਰ ਵਜੋਂ ਹੋਈ ਹੈ |