16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖ਼ਾਲਸਾ ਹਾਈ ਸਕੂਲ ਬੰਗਾ ਵਿਖੇ ਸਾਲਾਨਾ ਸਮਾਗਮ ਕਰਾਇਆ <br/>

ਅਜੀਤ ਡੈਸਕ 15-02-2026
ਬੰਗਾ, 14 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਹਾਈ ਸਕੂਲ ਬੰਗਾ ਵਿਖੇ ਸਕੂਲ ਪ੍ਰਬੰਧਕ ਕਮੇਟੀ, ਹੈੱਡ ਮਾਸਟਰ ਅਤੇ ਸਟਾਫ਼ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਦੀ ਚੜ੍ਹਦੀਕਲਾ ਲਈ ਸਲਾਨਾ ਸਮਾਗਮ ਕਰਾਇਆ ਗਿਆ | ਜਿਸ ਦੀ ਅਰੰਭਤਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ | ਉਪਰੰਤ ਸਜੇ ਦੀਵਾਨ ਵਿੱਚ ਉੱਘੇ ਕੀਰਤਨੀਏ ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਮੁੱਖ ਮਹਿਮਾਨ ਸਕੂਲ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਬਾਹੜੋਵਾਲ ਸਨ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਕਮੇਟੀ ਦੇ ਮੈਨੇਜਰ ਕੁਲਵਰਨ ਸਿੰਘ ਗਿੱਲ ਥਾਂਦੀਆਂ ਬਲਾਕ ਕਾਂਗਰਸ ਪ੍ਰਧਾਨ ਬੰਗਾ ਨੇ ਆਏ ਹੋਏ ਮਹਿਮਾਨਾਂ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਪੁੱਜੇ ਹੋਰ ਵਿਸ਼ੇਸ਼ ਮਹਿਮਾਨਾਂ ਵਿੱਚ ਮੈਡਮ ਮੀਨਾ ਸੂੰਢ, ਹਰਵੰਤ ਸਿੰਘ ਮਕਸੂਦਪੁਰ, ਸੋਹਣ ਸਿੰਘ ਪਰਮਾਰ, ਬਲਬੀਰ ਸਿੰਘ ਝਿੱਕਾ, ਸੁਰਿੰਦਰ ਸਿੰਘ ਖ਼ਾਲਸਾ, ਅਕਾਲੀ ਆਗੂ ਜਥੇਦਾਰ ਰਛਪਾਲ ਸਿੰਘ ਲਾਦੀਆਂ, ਡਾ: ਗੁਰਮੀਤ ਸਿੰਘ ਸਰਾਂ, ਰਜੀਵ ਗੌਤਮ, ਨਰਿੰਦਰ ਮਾਹੀ, ਪਿ੍ੰ: ਰਣਜੀਤ ਸਿੰਘ, ਸਿੱਖ ਨੈਸ਼ਨਲ ਕਾਲਜ ਬੰਗਾ ਤੋਂ ਸਟਾਫ਼ ਮੈਂਬਰ ਮੁਕੇਸ਼ ਕੁਮਾਰ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਮਨਮੰਤ ਸਿੰਘ ਪਿ੍ੰਸੀਪਲ, ਡਾ: ਤਰਸੇਮ ਸਿੰਘ ਭਿੰਡਰ ਦੀ ਹਾਜ਼ਰੀ ਲਗਾਉਣ ਲਈ ਪੁੱਜੇ | ਐਸ.ਐਨ ਕਾਲਜੀਏਟ ਸਕੂਲ ਬੰਗਾ ਦੇ ਇੰਚਾਰਜ ਪਿ੍: ਜਤਿੰਦਰ ਮੋਹਨ, ਅਧਿਆਪਕ ਮੋਹਨ ਸਿੰਘ, ਜਤਿੰਦਰ ਸਿੰਘ ਮਾਨ, ਜਸਵਿੰਦਰ ਸਿੰਘ ਮਾਨ ਐਮ.ਸੀ, ਮਾ: ਹਰਬੰਸ ਸਿੰਘ ਲਧਾਣਾ ਉੱਚਾ, ਜਸਪਾਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਜੀਂਦੋਵਾਲ ਸ਼ਾਮਲ ਸਨ | ਉਪਰੰਤ ਬੁਲਾਰਿਆਂ 'ਚ ਸ਼ਾਮਲ ਉੱਘੇ ਦਾਨੀ ਸੱਜਣ ਸੋਹਣ ਸਿੰਘ ਪਰਮਾਰ ਨੇ ਆਪਣੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ | ਇਸ ਮੌਕੇ ਸਕੂਲ ਦੇ ਹੈੱਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ ਨੇ ਪਿਛਲੇ ਸਾਲ ਦੀਆਂ ਵਿੱਦਿਅਕ, ਖੇਡਾਂ ਅਤੇ ਹੋਰ ਸੱਭਿਆਚਾਰਕ ਸਰਗਰਮੀਆਂ ਬਾਰੇ ਸ਼ਾਨਦਾਰ ਪ੍ਰਾਪਤੀਆਂ ਦੀ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਅੰਤ 'ਚ ਹੈੱਡਮਾਸਟਰ ਅਤੇ ਸਟਾਫ਼ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸੀਨੀਅਰ ਸਿਟੀਜਨ ਨੇ ਮੀਟਿੰਗ ਦੌਰਾਨ ਕੀਤਾ ਵਿਚਾਰ ਵਟਾਂਦਰਾ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।