16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟੀ <br/>

ਅਜੀਤ ਡੈਸਕ 15-02-2026
ਕਾਠਗੜ੍ਹ, 14 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਪਨਿਆਲੀ ਕੋਲ ਗੰਨੇ ਦੀ ਭਰੀ ਟਰਾਲੀ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਤੁਰੰਤ ਮੌਕੇ 'ਤੇ ਪਹੁੰਚ ਜਾ ਕੇ ਦੇਖਿਆ ਕਿ ਸੋਨਾਲੀਕਾ ਟਰੈਕਟਰ ਨੰਬਰ ਪੀ. ਬੀ 07 ਬੀ. ਜੀ 3083 ਜਿਸ ਨੂੰ ਚਾਹਤ ਪੁੱਤਰ ਹਰਮੇਸ਼ ਲਾਲ ਵਾਸੀ ਐਮਾਂ ਚਾਹਲ ਥਾਣਾ ਕਾਠਗੜ੍ਹ ਚਲਾ ਰਿਹਾ ਸੀ | ਉਹ ਬਲਾਚੌਰ ਤੋਂ ਰੋਪੜ੍ਹ ਸਾਈਡ ਜਾ ਰਿਹਾ ਸੀ | ਜਦੋਂ ਉਹ ਪਿੰਡ ਪਨਿਆਲੀ ਦੇ ਕੋਲ ਪਹੁੰਚਿਆ ਤਾਂ ਟ੍ਰੈਕਟਰ ਦਾ ਸੰਤੁਲਨ ਵਿਗੜਨ ਕਰਕੇ ਟ੍ਰੈਕਟਰ ਟਰਾਲੀ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟ ਗਿਆ | ਜਿਸ ਨਾਲ ਟ੍ਰੈਫਿਕ ਜਾਮ ਹੋ ਗਿਆ | ਮੌਕੇ 'ਤੇ ਹਾਈਡਰਾ ਕਰੇਨ ਮੰਗਵਾ ਕੇ ਲੋਕਾਂ ਦੀ ਮਦਦ ਨਾਲ ਟਰਾਲੀ ਨੂੰ ਇਕ ਸਾਈਡ ਕਰਵਾ ਕੇ ਦੂਜੀ ਟਰਾਲੀ ਵਿੱਚ ਗੰਨਾ ਲੋਡ ਕਰਵਾ ਕੇ ਆਵਾਜਾਈ ਨਿਰਵਿਘਨ ਚਾਲੂ ਕਰਵਾ ਦਿੱਤੀ ਅਤੇ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ |

ਪਿਛਲੀ ਖ਼ਬਰ ਓਵਰਲੋਡ ਵਾਹਨ ਤੇ ਵਾਹਨਾਂ 'ਤੇ ਉੱਚੀ ਅਵਾਜਾਂ 'ਚ ਚੱਲ ਰਹੇ ਸਪੀਕਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ <br/> ਅਗਲੀ ਖ਼ਬਰ ਸੀਨੀਅਰ ਸਿਟੀਜਨ ਨੇ ਮੀਟਿੰਗ ਦੌਰਾਨ ਕੀਤਾ ਵਿਚਾਰ ਵਟਾਂਦਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।