ਬੰਗਾ, 14 ਫਰਵਰੀ (ਕੁਲਦੀਪ ਸਿੰਘ ਪਾਬਲਾ)-ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਯੂਨੀਅਨ ਬੰਗਾ ਵਲੋਂ ਟਿਊਬਵੈੱਲ ਨੰਬਰ ਇੱਕ ਬੱਸ ਅੱਡਾ ਬੰਗਾ ਵਿਖੇ ਗੇਟ ਰੈਲੀ ਕੀਤੀ ਗਈ | ਇਹ ਰੈਲੀ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਵਿਚ ਕੀਤੀ ਗਈ | ਇਹ ਰੈਲੀ ਕੇਂਦਰੀ ਟਰੇਡ ਯੂਨੀਅਨ ਵਲੋਂ ਇਕ ਰੋਜ਼ਾ ਹੜਤਾਲ ਦੇ ਸਮਰਥਨ ਅਤੇ ਇੱਕਮੁਠਤਾ ਪ੍ਰਗਟ ਕਰਨ ਲਈ ਕੀਤੀ ਗਈ | ਇਸ ਰੈਲੀ 'ਚ ਬਿਜਲੀ ਅਦਾਰੇ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਸਰਗਰਮ ਮੈਂਬਰਾਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਸਟੇਜ 'ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਬਿਜਲੀ ਵਿਭਾਗ ਅਤੇ ਹੋਰ ਮਹਿਕਮਿਆਂ ਵਿੱਚ ਕੰਮ ਕਰਦੇ ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ ਖਾਸ ਕਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਕਾਫੀ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਯੂਨੀਅਨ ਬ੍ਰਾਂਚ ਬੰਗਾ ਦੇ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਕੁਮਾਰ ਤੇ ਇਹਨਾਂ ਤੋਂ ਇਲਾਵਾ ਗੁਲਸ਼ਨ ਕੁਮਾਰ, ਆਜ਼ਾਦ ਸਿੰਘ, ਰੋਹਿਤ ਘਈ, ਮਨਦੀਪ ਕੁਮਾਰ, ਅਸੀਸ ਕੁਮਾਰ, ਮਨਦੀਪ ਕੁਮਾਰ, ਜੈ ਕੁਸ਼, ਰਾਜ ਕੁਮਾਰ, ਰਾਹੁਲ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ ਆਦਿ ਸਾਥੀ ਹਾਜਰ ਸਨ | ਜਿਕਰਯੋਗ ਹੈ ਕਿ ਇਸ ਰੈਲੀ ਵਿੱਚ ਬਿਜਲੀ ਵਿਭਾਗ ਦੀਆਂ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ | ਇਸ ਵਿੱਚ ਟੀ. ਐਸ. ਯੂ ਦੇ ਆਗੂ ਨੰਦ ਲਾਲ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਪਾਵਰ ਕਾਮ ਐਂਡ ਟਰਾਂਸਕੋ ਯੂਨੀਅਨ ਮੰਡਲ ਬੰਗਾ ਦੇ ਆਗੂ ਮਨੋਜ ਕੁਮਾਰ, ਦਵਿੰਦਰ ਸਿੰਘ, ਜਗਦੀਸ਼ ਗੋਸਲ, ਜਸਵੀਰ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਦੇ ਆਗੂ ਜੀਤ ਰਾਮ ਨੇ ਸੰਬੋਧਨ ਕੀਤਾ | ਅਖੀਰ ਵਿੱਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਸਕੱਤਰ ਸੁਖਦੇਵ ਸਿੰਘ ਵੱਲੋਂ ਕੀਤਾ ਗਿਆ |