16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੀਰਪੁਰ ਜੱਟਾਂ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ <br/>

ਅਜੀਤ ਡੈਸਕ 15-02-2026
ਜਾਡਲਾ, 14 ਫਰਵਰੀ (ਸੁਰਿੰਦਰ ਦੁੱਗਲ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਸਿੰਘ ਸਭਾ ਪਿੰਡ ਮੀਰਪੁਰ ਜੱਟਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਨਾਮ ਸਿੰਘ ਕਮੇਟੀ ਪ੍ਰਧਾਨ ਅਤੇ ਪੰਚਾਇਤ ਮੈਂਬਰਾਂ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਰਜਨੀਸ਼ ਕੁਮਾਰ ਅਤੇ ਡਾ. ਜਯੋਤੀ ਨੇ ਮਰੀਜ਼ਾਂ ਦੀ ਜਾਂਚ ਕੀਤੀ ਆਯੁਰਵੇਦ ਦਵਾਈਆਂ ਵੀ ਦਿੱਤੀਆਂ | ਕੈਂਪ ਵਿਚ ਹੋਮਿਉਪੈਥੀ ਵਿਭਾਗ ਵਲੋਂ ਡਾ. ਹਰਦੀਪ ਸਿੰਘ ਅਤੇ ਡਾ. ਅਮਰਿੰਦਰ ਸਿੰਘ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਹੋਮਿਉਪੈਥੀ ਦਵਾਈਆਂ ਦਿੱਤੀਆਂ ਗਈਆਂ | ਕੈਂਪ ਵਿਚ ਆਯੁਰਵੈਦਿਕ ਵਿਭਾਗ ਵਲੋਂ 458 ਅਤੇ ਹੋਮਿਉਪੈਥੀ ਵਿਭਾਗ ਵਲੋਂ 363 ਮਰੀਜ਼ਾਂ ਦੀ ਜਾਂਚ ਕੈਂਪ ਇੰਚਾਰਜ ਡਾ. ਸ਼ੁਭਕਾਮਨਾ ਵਲੋਂ ਕੀਤੀ ਗਈ ਅਤੇ ਮਰੀਜ਼ਾਂ ਨੂੰ ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ | ਇਸ ਮੌਕੇ ਜਗਰੂਪ ਸਿੰਘ, ਰਜਨੀਸ਼ ਸ਼ਰਮਾ ਫਾਰਮਾਸਿਸਟ, ਜਸਪਾਲ ਸਿੰਘ, ਜਸਵਿੰਦਰ ਸਿੰਘ, ਮੋਹਨ ਸਿੰਘ, ਸ਼ੀਸ਼ਨ ਸਿੰਘ, ਇਕਬਾਲ ਸਿੰਘ, ਵੀਰ ਸਿੰਘ, ਦੀਪਕ, ਵਿਨੈ ਅਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਜਲ ਦੇਵਤਾ ਮੰਦਰ ਦੇ ਨਵ ਨਿਰਮਾਣ ਦੀ ਤਿਆਰੀ <br/> ਅਗਲੀ ਖ਼ਬਰ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਬੰਗਾ ਵਿਖੇ ਕੀਤੀ ਗੇਟ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।