16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੀਪ ਸਿੰਘ ਸ਼ੁਕਾਰ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦਾ ਸਨਮਾਨ ਕਰਦੇ ਹੋਏ ਨਾਲ ਗੁਰਬਖ਼ਸ਼ ਸਿੰਘ ਖ਼ਾਲਸਾ, ਪਰਮ ਸਿੰਘ ਖ਼ਾਲਸਾ, ਦਿਨੇਸ਼ ਕਰੀਹਾ ਅਤੇ ਹੋਰ | <br/> 15-02-2026
ਨਵਾਂਸ਼ਹਿਰ, 14 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ ਕਰਨ ਉਪਰੰਤ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਸੁਖਦੀਪ ਸਿੰਘ ਸ਼ੁਕਾਰ ਨੂੰ ਹਲਕਾ ਨਵਾਂਸ਼ਹਿਰ ਇੰਚਾਰਜ ਨਿਯੁਕਤ ਕੀਤਾ ਗਿਆ | ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸੁਖਦੀਪ ਸਿੰਘ ਸ਼ੁਕਾਰ ਬਹੁਤ ਹੀ ਮਿਹਨਤੀ ਨੌਜਵਾਨ ਹਨ, ਜਿਨ੍ਹਾਂ ਨੇ ਪਾਰਟੀ ਲਈ ਹਮੇਸ਼ਾ ਡੱਟ ਕੇ ਕੰਮ ਕੀਤਾ | ਉਹਨਾਂ ਆਖਿਆ ਕਿ ਪਾਰਟੀ ਹਮੇਸ਼ਾ ਮਿਹਨਤੀ ਅਤੇ ਜੁਝਾਰੂ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਦੇਵੇਗੀ | ਉਹਨਾਂ ਆਖਿਆ ਕਿ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਕਰ ਲੈਣੀਆਂ ਚਾਹੀਦੀਆਂ ਹਨ | ਸੁਖਦੀਪ ਸਿੰਘ ਸੁਕਾਰ ਨੇ ਹਲਕਾ ਇੰਚਾਰਜ ਨਿਯੁਕਤੀ 'ਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ 'ਤੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਜਨਰਲ ਸਕੱਤਰ, ਪਰਮ ਸਿੰਘ ਖ਼ਾਲਸਾ, ਕਮਲ ਚੇਤਲੀ, ਦਿਨੇਸ਼ ਕਰੀਹਾ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲਸਾੜਾ ਵਿਖੇ ਫਿਜ਼ੀਓਥਰੈਪੀ ਸੈਂਟਰ ਦਾ ਉਦਘਾਟਨ 18 ਨੂੰ ਅਗਲੀ ਖ਼ਬਰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਇਕ ਹਫ਼ਤੇ ਦਾ ਪੁਸਤਕ ਦਾਨ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।