16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ <br/>

ਅਜੀਤ ਡੈਸਕ 15-02-2026
ਨਵਾਂਸ਼ਹਿਰ, 14 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ ਨਬੀਪੁਰ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਜੰਟ ਸਿੰਘ ਬੋਡੇ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਜਗਜੀਤ ਸਿੰਘ ਲੁਧਿਆਣਾ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਰੇਸ਼ਮ ਸਿੰਘ, ਤੇਜਿੰਦਰ ਸਿੰਘ ਸ਼ਾਹ ਆਦਿ ਸ਼ਾਮਲ ਸਨ | ਸਮੂਹ ਜਥੇਬੰਦੀਆਂ ਨੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ ਵਿੱਚ 10-11 ਫਰਵਰੀ ਨੂੰ ਬਲਾਕ/ਜ਼ਿਲ੍ਹਾ ਪੱਧਰੀ ਧਰਨੇ /ਰੈਲੀਆਂ ਕਰਕੇ ਪਦਉਨਤੀਆਂ ਲਈ ਟੈੱਟ ਲਾਜ਼ਮੀ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕਣ ਲਈ ਪੰਜਾਬ ਦੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ | ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਫਰਵਰੀ ਦੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 15 ਫਰਵਰੀ ਨੂੰ ਸਮੂਹ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ | ਇਸੇ ਤਰ੍ਹਾਂ 16-17 ਫਰਵਰੀ ਨੂੰ ਜ਼ਿਲਿ੍ਹਆਂ ਵਿੱਚ ਬਲਾਕ/ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ | ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਮਹਾਂ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸ਼ਿਵ ਮੰਦਰ ਮਹਿੰਦੀਪੁਰ ਵਲੋਂ ਮਹਾਂ ਸ਼ਿਵਰਾਤਰੀ ਸੰਬੰਧੀ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਗੋਬਿੰਦਪੁਰ ਸਕੂਲ 'ਚ ਕਰਵਾਇਆ ਵਿਸ਼ੇਸ਼ ਜਾਗਰੂਕਤਾ ਲੈਕਚਰ ਸੈਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।