25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡਿਪਟੀ ਕਮਿਸ਼ਨਰ ਨੇ ਸਿਹਤ ਕਾਰਡਾਂ ਦੀ ਇਨਰੋਲਮੈਂਟ ਦਾ ਲਿਆ ਜਾਇਜ਼ਾ

ਅਜੀਤ ਡੈਸਕ 16-02-2026
ਨਵਾਂਸ਼ਹਿਰ, 15 ਫਰਵਰੀ (ਜਸਬੀਰ ਸਿੰਘ ਨੂਰਪੁਰ) - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਬਣਾਏ ਜਾ ਰਹੇ ਹੈਲਥ ਕਾਰਡ ਸਬੰਧੀ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਵਿਧਾਇਕਾਂ, ਹਲਕਾ ਇੰਚਾਰਜ ਨਾਲ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ | ਮੀਟਿੰਗ ਵਿੱਚ ਲੋਕਾਂ ਦੀ ਇਨਰੋਲਮੈਂਟ ਵਧਾਉਣ ਬਾਰੇ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੈਲਥ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ | ਮੀਟਿੰਗ ਵਿੱਚ ਵਿਧਾਇਕਾਂ ਨਾਲ ਇਨਰੋਲਮੈਂਟ ਵਧਾਉਣ ਲਈ ਸਲਾਹ ਮਸ਼ਵਰਾ ਕੀਤਾ ਗਿਆ | ਉਨ੍ਹਾਂ ਦੀ ਸਲਾਹ ਅਨੁਸਾਰ ਅਗਲੇ ਹਫ਼ਤੇ ਸ਼ਡਿਊਲ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਹੈਲਥ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣਗੇ | ਇਸ ਯੋਜਨਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਭਪਾਤਰੀ ਰਾਜ ਭਰ ਦੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਡਾਕਟਰੀ ਇਲਾਜ ਦੇ ਹੱਕਦਾਰ ਹੋਣਗੇ | ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਿਹਤ ਕਾਰਡਾਂ ਦੀ ਇਨਰੋਲਮੈਂਟ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਨਾਮਾਂਕਣ ਪ੍ਰਕਿਰਿਆ ਨੂੰ ਕੁਸ਼ਲਤਾ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ | ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨੇ ਅਧਿਕਾਰੀਆਂ ਨੂੰ ਇਸ ਮਹੱਤਵਪੂਰਨ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਰੇਕ ਨਿਵਾਸੀ ਨੂੰ ਕਵਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ ) ਬਲਵੀਰ ਰਾਜ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਵਾਈਸ ਚੇਅਰਮੈਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਲਲਿਤ ਮੋਹਨ ਪਾਠਕ, ਐਸ. ਡੀ. ਐਮ ਬੰਗਾ ਵਿਪਨ ਭੰਡਾਰੀ, ਐਸ. ਡੀ. ਐਮ ਨਵਾਂਸ਼ਹਿਰ ਅਨਮਯੋਤ ਕੌਰ, ਐਸ. ਡੀ. ਐਮ ਬਲਾਚੌਰ ਕਿ੍ਤੀਕਾ ਗੋਇਲ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਮੱਲ੍ਹਾ ਬੇਦੀਆਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਾਬਾ ਬਾਬੂ ਰਾਮ ਦਾ ਸਾਲਾਨਾ ਭੰਡਾਰਾ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।