25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡਾ. ਅੰਬੇਡਕਰ ਭਵਨ ਸੂੰਢ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ <br/>

ਅਜੀਤ ਡੈਸਕ 16-02-2026
ਕਟਾਰੀਆਂ, 15 ਫਰਵਰੀ (ਪ੍ਰੇਮੀ ਸੰਧਵਾਂ) – ਡਾ. ਅੰਬੇਡਕਰ ਬੁਧਿਸਟ ਸੈਂਟਰ ਸੂੰਢ ਵਿਖੇ ਸਮੂਹ ਡਾ. ਅੰਬੇਡਕਰ ਦੇ ਪੈਰੋਕਾਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 16 ਫਰਵਰੀ ਦਿਨ ਸੋਮਵਾਰ ਨੂੰ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਮੈਨੇਜਿੰਗ ਕਮੇਟੀ ਸੂੰਢ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸਵੇਰੇ 10 ਤੋਂ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਵੀਨ ਬੰਗਾ, ਸਕੱਤਰ ਇੰਦਰਜੀਤ ਅਟਾਰੀ, ਪਿ੍ੰ. ਮਨਜੀਤ ਸਿੰਘ ਲੌਂਗੀਆ, ਵਾਈਸ ਪਿ੍ੰ. ਮੈਡਮ ਅੰਜਲੀ ਅਤੇ ਮੈਡਮ ਮਨਜੋਤ ਕੌਰ ਲੌਂਗੀਆ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਰਾਜਨ ਐਮ. ਡੀ ਰਾਜਨ ਆਈ ਕੇਅਰ ਹਸਪਤਾਲ ਹਰਿਗੋਬਿੰਦ ਨਗਰ ਫਗਵਾੜਾ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਤੇ ਲੋੜਵੰਦਾਂ ਦੇ ਆਪ੍ਰੇਸ਼ਨ ਮੁਫ਼ਤ ਕੀਤਾ ਜਾਣਗੇ | ਐਡਵੋਕੇਟ ਕੁਲਦੀਪ ਭੱਟੀ ਫਗਵਾੜਾ, ਹਰਬਲਾਸ ਬਸਰਾ ਤੇ ਪ੍ਰਵੀਨ ਬੰਗਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਕੈਂਪ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਮੌਕੇ ਹਰਬਲਾਸ ਬਸਰਾ, ਪ੍ਰਵੀਨ ਬੰਗਾ, ਪਿ੍ੰ. ਮਨਜੀਤ ਸਿੰਘ ਲੌਂਗੀਆ, ਵਾਈਸ ਪਿੰ੍ਰ. ਅੰਜਲੀ, ਮਨਜੋਤ ਕੌਰ ਲੌਂਗੀਆ, ਹਰਮਨ ਸੂੰਢ, ਮਹੇਸ਼ ਕੁਮਾਰ ਅਟਾਰੀ, ਅਮਰਚੰਦ ਅਟਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਟੀਮ ਵਲੋਂ ਕਣਕ ਅਤੇ ਸਬਜ਼ੀਆਂ ਦੀਆਂ ਫਸਲਾਂ ਦਾ ਨਿਰੀਖਣ ਅਗਲੀ ਖ਼ਬਰ ਜਗਮੋਹਣ ਸਿੰਘ ਸੂਰ ਨਮਿਤ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।