ਮੁਕੰਦਪੁਰ, 15 ਫਰਵਰੀ (ਅਮਰੀਕ ਸਿੰਘ ਢੀਂਡਸਾ) - ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਰਹਿਪਾ ਵਿਖੇ 21ਵਾਂ ਮੁਫਤ ਮੈਡੀਕਲ ਅਤੇ ਅੱਖਾਂ ਦਾ ਆਪਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ | ਜਿਸ ਦੌਰਾਨ ਇਲਾਕੇ ਭਰ ਤੋਂ 450 ਤੋਂ ਵੱਧ ਲੋਕਾਂ ਨੇ ਲਾਹਾ ਖੱਟਿਆ | ਐਨ. ਆਰ. ਆਈ ਭਰਾਵਾਂ ਦੇ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਕੈਂਪ ਵਿੱਚ ਜਨਰਲ ਬਿਮਾਰੀਆਂ ਸ਼ੂਗਰ, ਬਲੱਡ ਪ੍ਰੈਸ਼ਰ ਤੋਂ ਇਲਾਵਾ ਔਰਤਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਅੱਖਾਂ ਦਾ ਮੁਫ਼ਤ ਨਿਰੀਖਣ ਕੀਤਾ ਗਿਆ | ਜਿਸ ਵਿੱਚ 170 ਲੋੜਵੰਦ ਮਰੀਜ਼ਾਂ ਨੂੰ ਆਪਰੇਸ਼ਨ ਯੋਗ ਪਾਇਆ ਗਿਆ ਜਿਨ੍ਹਾਂ ਦੇ ਅਪਰੇਸ਼ਨ ਭਾਈ ਘਨੱਈਆ ਅੱਖਾਂ ਦੇ ਹਸਪਤਾਲ ਲੁਧਿਆਣਾ ਦੀ ਯੋਗ ਟੀਮ ਡਾਕਟਰ ਬਰਮਜੋਤ ਵਾਲੀਆ, ਡਾ. ਪਰਮਜੀਤ ਸਿੰਘ ਰੈਟੀਨਾ ਸਰਜਨ ਨੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਰਹਿਪਾ ਚੈਰੀਟੇਬਲ ਹਸਪਤਾਲ ਵਿਖੇ ਹੀ ਕੀਤੇ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਸਵੈ ਇਛੁੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ | ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਲਈ ਗੁਰਦੁਆਰਾ ਸਾਹਿਬ ਵਿਖੇ ਚਾਹ ਪਕੌੜੇ ਸਮੇਤ ਲੰਗਰ ਦਾ ਪ੍ਰਵਾਹ ਅਤੁੱਟ ਚੱਲਿਆ | ਇਸ ਕੈਂਪ ਦਾ ਉਦਘਾਟਨ ਜੋਗਿੰਦਰ ਸਿੰਘ ਚਾਹਲ, ਤੇਜਾ ਸਿੰਘ ਸੰਧੂ, ਬਲਵਿੰਦਰ ਸਿੰਘ ਸੈਣੀ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਟਰੱਸਟ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਲਾਕੇ ਦੇ ਐਨ.ਆਰ.ਆਈ ਵੀਰਾਂ ਦਾ ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਹਮੇਸ਼ਾ ਵਡਮੁੱਲਾ ਯੋਗਦਾਨ ਰਿਹਾ ਹੈ | ਜਿਸ ਕਰਕੇ ਇਹ ਹਸਪਤਾਲ ਅੱਜ ਇਲਾਕੇ ਵਿੱਚ ਮਰੀਜ਼ਾਂ ਨੂੰ ਰਿਆਇਤੀ ਦਰਾਂ 'ਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾ ਰਿਹਾ ਹੈ | ਇਸ ਮੌਕੇ ਮਨਜੀਤ ਸਿੰਘ, ਰਵਤਾਰ ਸਿੰਘ, ਬਲਵੀਰ ਸਿੰਘ, ਬਲਦੇਵ ਰਹਿਪਾ, ਕੁਲਦੀਪ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ ਲਾਲੀ, ਬਲਕਾਰ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਸਮੂਹ ਹਸਪਤਾਲ ਸਟਾਫ਼ ਅਤੇ ਇਲਾਕਾ ਨਿਵਾਸੀ ਸ਼ਖਸ਼ੀਅਤਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |