25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕਿਰਤੀ ਕਿਸਾਨ ਯੂਨੀਅਨ 22 ਨੂੰ ਦੇਵੇਗੀ ਵਿਧਾਇਕ ਸੁਖਵਿੰਦਰ ਸੁੱਖੀ ਦੇ ਘਰ ਅੱਗੇ ਧਰਨਾ

ਅਜੀਤ ਡੈਸਕ 16-02-2026
ਨਵਾਂਸ਼ਹਿਰ, 15 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਫਾਂਬੜਾ ਵਿਖੇ ਕਿਰਤੀ ਕਿਸਾਨ ਯੂਨੀਅਨ ਇਲਾਕਾ ਔੜ ਦੀ ਮੀਟਿੰਗ ਸੁਰਿੰਦਰ ਸਿੰਘ ਮਹਿਰਮਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025, ਅਮਰੀਕਾ ਨਾਲ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਘਰ ਅੱਗੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਪੂਰੇ ਜੋਰਾਂ ਸ਼ੋਰਾਂ ਨਾਲ ਕਰਨੀ ਚਾਹੀਦੀ ਹੈ | ਮੀਟਿੰਗ ਵਿੱਚ ਇਲਾਕੇ ਭਰ 'ਚ ਯੂਨੀਅਨ ਦੀ ਮੈਂਬਰਸ਼ਿਪ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿੱਚ ਅਵਤਾਰ ਸਿੰਘ ਸਕੋਹਪੁਰ, ਬਲਵੀਰ ਸਿੰਘ ਸਕੋਹਪੁਰ, ਗੁਰਦੀਪ ਸਿੰਘ, ਉਂਕਾਰ ਸਿੰਘ, ਬਲਿਹਾਰ ਸਿੰਘ ਮਹਿਰਮਪੁਰ, ਚਰਨਜੀਤ ਸਿੰਘ, ਅਯੋਧ ਸਿੰਘ, ਕਸ਼ਮੀਰ ਸਿੰਘ ਬੇਗੋਵਾਲ, ਹਰਜੀਤ ਸਿੰਘ, ਬਲਿਹਾਰ ਸਿੰਘ ਫਾਂਬੜਾ, ਕਰਨੈਲ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਅਤੇ ਚਰਨ ਸਿੰਘ ਉੜਾਪੜ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨ ਮੈਂਬਰ ਸ਼ਾਮਲ ਹੋਏ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ -ਅਜੇ ਮੰਗਪੁਰ ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਮੌਕੇ ਪਿੰਡ ਸੂਰਾਪੁਰ ਵਿਖੇ ਕੀਤੀ ਮੂਰਤੀਆਂ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।