25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਠਠਿਆਲਾ ਬੇਟ ਵਿਖੇ ਮਨਾਈ ਮਹਾਂ ਸ਼ਿਵਰਾਤਰੀ

ਅਜੀਤ ਡੈਸਕ 16-02-2026
ਬਲਾਚੌਰ, 15 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਨਜ਼ਦੀਕੀ ਪਿੰਡ ਠਠਿਆਲਾ ਬੇਟ ਦੇ ਬਾਜ਼ੀਗਰ ਮੁਹੱਲਾ ਵਾਸੀਆਂ ਵੱਲੋਂ ਸ਼ਰਧਾ 'ਤੇ ਉਤਸ਼ਾਹ ਨਾਲ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿੱਚ ਸਮਾਗਮ ਕਰਾਇਆ ਗਿਆ | ਇਸ ਮੌਕੇ ਬੀਬੀਆਂ ਵੱਲੋਂ ਭਗਵਾਨ ਸ਼ਿਵ ਸ਼ੰਕਰ ਭੋਲੇ ਨਾਥ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਭੰਡਾਰਾਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਰਾਜ ਕੁਮਾਰ ਰਾਜ ਸੀਨੀਅਰ ਮੀਤ ਪ੍ਰਧਾਨ ਅਤੇ ਸਰਪੰਚ ਰਾਣਾ ਤਰਸੇਮ ਸਿੰਘ ਨੇ ਪਿੰਡ ਵਾਸੀਆਂ ਨੂੰ ਮਹਾਂ ਸ਼ਿਵਰਾਤਰੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ 6ਵਾਂ ਮਹਾਂ ਸ਼ਿਵਰਾਤਰੀ ਲੰਗਰ ਲਗਾਇਆ ਗਿਆ | ਜਿਹੜਾ ਕਿ ਸਾਰਾ ਦਿਨ ਚੱਲਦਾ ਰਿਹਾ | ਬਹੁਤ ਸਾਰੇ ਸ਼ਿਵ ਭਗਤਾਂ ਨੇ ਵਰਤ ਵੀ ਰੱਖਿਆ | ਇਸ ਮੌਕੇ ਅਸ਼ੋਕ ਕੁਮਾਰ, ਪਵਨ ਕੁਮਾਰ, ਸੋਨੂੰ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਪੱਪੂ ਅਤੇ ਬਾਬਾ ਅਵਤਾਰ ਸਿੰਘ ਅਤੇ ਸਵਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਬੂਟੇ ਲਗਾਏ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ -ਅਜੇ ਮੰਗਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।