25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਚੇਅਰਮੈਨ ਜਲਾਲਪੁਰ ਵਲੋਂ ਰਾਮ ਨਗਰ ਦੀ ਪੰਚਾਇਤ ਨੂੰ 1 ਲੱਖ ਦੀ ਗ੍ਰਾਂਟ ਭੇਟ

ਅਜੀਤ ਡੈਸਕ 16-02-2026
ਬਲਾਚੌਰ, 15 ਫਰਵਰੀ (ਨਰੇਸ਼ ਧੌਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸਤਨਾਮ ਜਲਾਲਪੁਰ ਵੱਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਪਿੰਡ ਰਾਮ ਨਗਰ ਨਜ਼ਦੀਕ ਬਲਾਚੌਰ ਦੀ ਪੰਚਾਇਤ ਨੂੰ ਖੇਡਾਂ ਦੇ ਸਮਾਨ ਅਤੇ ਓਪਨ ਜਿੰਮ ਲਈ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵਲੋਂ ਉਨ੍ਹਾਂ ਨੂੰ ਮਿਲ ਕੇ ਪਿੰਡ ਦੇ ਨੌਜਵਾਨ ਬੱਚਿਆਂ ਲਈ ਜਿੰਮ ਅਤੇ ਖੇਡਾਂ ਦੇ ਸਾਮਾਨ ਦੇ ਲਈ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਪਿੰਡ ਦੀ ਪੰਚਾਇਤ ਨੂੰ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕਰਨ 'ਤੇ ਲੱਗੀ ਹੋਈ ਹੈ, ਉੱਥੇ ਹੀ ਸਰਕਾਰ ਵੱਲੋਂ ਪਿੰਡ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖੁੱਲੇ੍ਹ ਗੱਫੇ ਦਿੱਤੇ ਜਾ ਰਹੇ ਹਨ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਰੇਨੂੰ ਪੰਚ, ਚਰਨਜੀਤ ਕੌਰ ਪੰਚ, ਵਿੰਦਰ ਕੌਰ ਪੰਚ, ਮਨਜੀਤ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਕਿਰਨਦੀਪ ਕੌਰ ਪੰਚ, ਬਲਵੀਰ ਮਾਣੇਵਾਲ ਤਹਿਸੀਲ ਪ੍ਰਧਾਨ, ਕਿਸਾਨ ਨੇਤਾ ਨਿਰਮਲ ਸਿੰਘ ਔਜਲਾ, ਮਨਦੀਪ ਕੁਮਾਰ, ਬਲਦੇਵ ਸਿੰਘ, ਰਘਵੀਰ ਸਿੰਘ, ਜੋਗੀ, ਬਲਬੀਰ ਸਿੰਘ, ਓਾਕਾਰ ਸਿੰਘ, ਜੀਤ ਰਾਮ, ਸਤਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਪੱਧਰੀ ਟੀਚਰ ਫੈਸਟ 'ਚ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਂਗੀ ਟੀਮ ਨੂੰ ਸੋਨ ਤਗਮਾ ਅਗਲੀ ਖ਼ਬਰ ਲਧਾਣਾ ਝਿੱਕਾ ਵਿਖੇ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਨਿੱਘੀਆਂ ਯਾਦਾਂ ਛੱਡਦਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।