ਮੁਕੰਦਪੁਰ, 15 ਫਰਵਰੀ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਟੀਚਰ ਫੈਸਟ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਂਗੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੁਕਾਬਲੇ 'ਚ ਪੂਰੇ ਪੰਜਾਬ ਦੇ 23 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਪਛਾੜਦਿਆਂ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਜਿੱਤ ਹਾਸਿਲ ਕੀਤੀ | ਜਿੱਤ ਪ੍ਰਾਪਤ ਕਰਨ ਵਾਲੀ ਇਕਾਂਗੀ 'ਜ਼ਫਰਨਾਮਾ' ਵਿੱਚ ਡਾ. ਇੰਦਰਜੀਤ ਪਾਲ, ਮੈਡਮ ਮਨਿੰਦਰ ਕੌਰ, ਵਿਜੈ ਕੁਮਾਰ, ਲੈਂਬਰ ਸਿੰਘ, ਨਵਜੋਤ ਕੌਰ ਅਤੇ ਦੀਪਕ ਚੰਦੋਕ ਵੱਲੋਂ ਕੀਤੀ ਗਈ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਅਦਾਕਾਰੀ ਨੇ ਦਰਸ਼ਕਾਂ ਅਤੇ ਜੂਰੀ ਦਾ ਮਨ ਮੋਹ ਲਿਆ | ਇਸ ਉਪਲਬਧੀ 'ਤੇ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪੂਰੀ ਟੀਮ ਦਾ ਭਰਪੂਰ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਸਾਹਮਣੇ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਕਿ੍ਸ਼ਨ ਚੰਦ ਨੇ ਦੱਸਿਆ ਕਿ ਜਿਵੇਂ ਬੱਚਿਆਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸਿੱਖਿਆਕ ਸਮਰਥਾ ਨੂੰ ਨਿਖਾਰਨ ਲਈ ਵੀ ਅਜਿਹੇ ਮੁਕਾਬਲੇ ਕਰਵਾਏ ਜਾਣਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ , ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ |