25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਅਜੀਤ ਡੈਸਕ 16-02-2026
ਨਵਾਂਸ਼ਹਿਰ, 15 ਫਰਵਰੀ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਰਾਹੋਂ ਰੋਡ ਵਿਸ਼ਵਕਰਮਾ ਮੰਦਰ ਨਵਾਂਸ਼ਹਿਰ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਵਿਸੇ 'ਤੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜਾਗਰੂਕਤਾ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਸੀਨੀਅਰ ਸਿਟੀਜ਼ਨ ਦੇ ਅਧਿਕਾਰਾਂ ਪ੍ਰਤੀ ਹੈਲਪ ਡੈਸਕ ਲਗਾਇਆ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨਾਂ ਦੀ ਸੰਭਾਲ ਅਤੇ ਭਲਾਈ ਐਕਟ 2007 ਭਾਰਤ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ | ਇਹ ਐਕਟ ਬੱਚਿਆਂ ਜਾਂ ਰਿਸ਼ਤੇਦਾਰਾਂ ਲਈ ਆਪਣੇ ਬਜ਼ੁਰਗਾਂ ਦਾ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਇਲਾਜ ਦਾ ਪ੍ਰਬੰਧ ਕਰਨਾ ਕਾਨੂੰਨੀ ਤੌਰ 'ਤੇ ਲਾਜ਼ਮੀ ਬਣਾਉਂਦਾ ਹੈ | ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬੱਚਿਆਂ ਜਾਂ ਵਾਰਸਾਂ ਨੂੰ ਮਹੀਨਾਵਾਰ ਭੱਤਾ ਦੇਣ ਦਾ ਹੁਕਮ ਦਿੱਤਾ ਜਾ ਸਕਦਾ ਹੈ | ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਟਿ੍ਬਿਊਨਲ ਬਣੇ ਹੋਏ ਹਨ ਜਿੱਥੇ ਬਜ਼ੁਰਗ ਸ਼ਿਕਾਇਤ ਕਰ ਸਕਦੇ ਹਨ | ਇਸ ਐਕਟ ਤਹਿਤ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨਾ ਜਾਂ 3 ਮਹੀਨੇ ਤੱਕ ਦੀ ਕੈਦ ਵੀ ਹੋ ਸਕਦੀ ਹੈ | ਉਹਨਾਂ ਇਹ ਵੀ ਦੱਸਿਆ ਕਿ ਜੇਕਰ ਬੱਚਿਆਂ ਨੇ ਜਾਇਦਾਦ ਲੈ ਕੇ ਵੀ ਬਜ਼ੁਰਗਾਂ ਦੀ ਸੰਭਾਲ ਨਹੀਂ ਕੀਤੀ, ਤਾਂ ਟਿ੍ਬਿਊਨਲ ਰਾਹੀਂ ਜਾਇਦਾਦ ਵਾਪਸ ਲਈ ਜਾ ਸਕਦੀ ਹੈ | ਉਹਨਾਂ ਦੱਸਿਆ ਕਿ ਕੋਈ ਵੀ ਸੀਨੀਅਰ ਸਿਟੀਜ਼ਨ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਹੀਂ ਵਕੀਲ ਦੀਆਂ ਸੇਵਾਵਾਂ ਵੀ ਮੁਫ਼ਤ ਪ੍ਰਾਪਤ ਕਰ ਸਕਦਾ ਹੈ |
ਪਿਛਲੀ ਖ਼ਬਰ ਨਹੀ ਰਹੇ ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ (ਗ੍ਰਾਮ ਸੇਵਕ) ਚੱਕਦਾਨਾ ਅਗਲੀ ਖ਼ਬਰ ਰਾਜ ਪੱਧਰੀ ਟੀਚਰ ਫੈਸਟ 'ਚ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਂਗੀ ਟੀਮ ਨੂੰ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।