25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਨਹੀ ਰਹੇ ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ (ਗ੍ਰਾਮ ਸੇਵਕ) ਚੱਕਦਾਨਾ

ਅਜੀਤ ਡੈਸਕ 16-02-2026
ਉੜਾਪੜ/ਲਸਾੜਾ, 15 ਫਰਵਰੀ (ਲਖਵੀਰ ਸਿੰਘ ਖੁਰਦ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਹੇ ਹਰਚਰਨ ਸਿੰਘ ਚੱਕਦਾਨਾ ਦੋ ਦਿਨ ਪਹਿਲਾਂ ਲੰਮੀ ਬਿਮਾਰੀ ਤੋਂ ਬਾਅਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਹ ਪਿਛਲੇ ਦੋ ਕੁ ਸਾਲ ਤੋਂ ਬਿਮਾਰ ਚੱਲ ਰਹੇ ਸਨ | ਪਿੰਡ ਚੱਕਦਾਨਾ ਦੇ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਵਲੋਂ ਪਾਰਟੀ ਦੀ ਤਰਫੋਂ ਉਨ੍ਹਾਂ ਦੀ ਦੇਹ 'ਤੇ ਤਿਰੰਗਾ ਪਹਿਨਾਇਆ ਗਿਆ ਅਤੇ ਉਹਨਾਂ ਦੀ ਮੌਤ ਨੂੰ ਪਾਰਟੀ ਲਈ ਇਕ ਵੱਡਾ ਘਾਟਾ ਦੱਸਿਆ | ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਨੂੰ ਇਲਾਕੇ ਵਿੱਚ ਸਾਰੇ ਗ੍ਰਾਮ ਸੇਵਕ ਕਰਕੇ ਹੀ ਜਾਣਦੇ ਸਨ | ਉਨ੍ਹਾਂ ਆਪਣੀ ਸਾਰੀ ਜਿੰਦਗੀ ਜਿੱਥੇ ਕਾਂਗਰਸ ਪਾਰਟੀ ਨੂੰ ਹੀ ਸਮਰਪਿਤ ਕੀਤੀ ਉਥੇ ਉਹ ਲੰਮਾ ਸਮਾਂ ਗੁੁਰਦੁਆਰਾ ਸਿੰਘ ਸਭਾ ਚੱਕਦਾਨਾ ਦੇ ਕਮੇਟੀ ਮੈਂਬਰ ਵੀ ਰਹੇ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਵੱਧ ਚੜ੍ਹਕੇ ਹਿੱਸਾ ਲੈਂਦੇ ਰਹੇ | ਉਨ੍ਹਾਂ ਦੇ ਸਸਕਾਰ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ, ਗੁਰਇਕਬਾਲ ਕੌਰ ਬੱਬਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਾ. ਗੁਰਨਾਮ ਸਿੰਘ ਸੈਣੀ, ਹਰਵੇਲ ਸਿੰਘ ਭਾਰਟਾ, ਜਗਦੀਸ਼ ਸਿੰਘ ਬੁਰਜ ਸਾਬਕਾ ਬਲਾਕ ਸੰਮਤੀ ਮੈਂਬਰ, ਅਜਮੇਰ ਸਿੰਘ, ਅਵਤਾਰ ਸਿੰਘ ਤਾਰੀ, ਕੁਲਦੀਪ ਸਿੰਘ ਬਜੀਦਪੁਰ ਪ੍ਰਧਾਨ ਦੁਆਬਾ ਕਿਸਾਨ ਯੂਨੀਅਨ, ਜੋਗਿੰਦਰ ਸਿੰਘ ਬਘੌਰਾਂ, ਤਰਲੋਕ ਸਿੰਘ ਅਨੰਦ ਸੀਡ ਨਵਾਂਸ਼ਹਿਰ, ਅਮਰਜੀਤ ਸਿੰਘ ਨੌਰਾ, ਮੋਹਨ ਸਿੰਘ ਬਜੀਦਪੁਰ, ਤੀਰਥ ਸਿੰਘ ਬੁਰਜ ਆਦਿ ਸ਼ਾਮਲ ਹੋਏ ਅਤੇ ਉਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਦੇ ਸਪੁੱਤਰ ਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅੰਤਿਮ ਅਰਦਾਸ 20 ਫਰਵਰੀ ਨੂੰ ਗੁਰਦੁਆਰਾ ਸਿੰਘ ਸਭਾ ਚੱਕਦਾਨਾ ਵਿਖੇ ਹੋਵੇਗੀ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ 'ਚ ਸਾਲਾਨਾ ਸਮਾਗਮ ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।