ਮੱਲਪੁਰ ਅੜਕਾਂ, 15 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਅਤੇ ਨਵੇਂ ਕਮਰੇ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਦੀ ਅਗਵਾਈ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਐਵਾਰਡੀ ਵੱਲੋਂ ਕੀਤੀ ਗਈ | ਮੁੱਖ ਬੁਲਾਰਿਆਂ ਰੇਸ਼ਮ ਸਿੰਘ ਭੰਗਲ, ਰਣਜੀਤ ਸਿੰਘ ਚਾਹਲ ਅਤੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਨੈਤਿਕ ਮੁੱਲ ਅਪਣਾਉਣ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਸਟੇਟ ਪੱਧਰ 'ਤੇ ਖੇਡਾਂ ਅਤੇ ਪੜ੍ਹਾਈ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਵਿਦਿਆਰਥੀਆਂ ਦੇ ਉਜਲੇ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ, ਰਣਜੀਤ ਸਿੰਘ ਚਾਹਲ, ਰੇਸ਼ਮ ਸਿੰਘ ਭੰਗਲ, ਸਰਪੰਚ ਪਰਮਜੀਤ ਕੌਰ, ਬਲਜਿੰਦਰ ਸਿੰਘ, ਸੁਰਿੰਦਰ ਸਿੰਘ, ਚੇਅਰਮੈਨ ਕਸ਼ਮੀਰ ਕੌਰ, ਸਰਬਜੀਤ ਕੌਰ, ਪ੍ਰਦੀਪ ਕੁਮਾਰ, ਰਾਜ ਕੁਮਾਰ, ਅਨੀਤਾ ਚਾਵਲਾ, ਹਰਜੀਤ ਕੌਰ, ਮਨਜਿੰਦਰ ਕੌਰ, ਐਸ. ਐਮ. ਸੀ ਮੈਂਬਰ , ਗ੍ਰਾਮ ਪੰਚਾਇਤ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |