ਕਾਠਗੜ੍ਹ, 17 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਮੋਗਾ 'ਚ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਨਿਵਾਸੀ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਲੜਾਈ 'ਚ ਮਾਨ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ | ਇਹ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆਂ ਹਲਕਾ ਵਿਧਾਇਕ ਬਲਾਚੌਰ ਨੇ ਕੀਤਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ, ਗੈਗਸਟਾਰਾਂ ਤੇ ਅਪਰਾਧਿਕ ਤੱਤਾਂ ਦੇ ਖ਼ਿਲਾਫ਼ ਜੋ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ, ਉਸਦੇ ਨਤੀਜੇ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੇ ਹਨ | ਰੈਲੀ ਵਿੱਚ ਸ਼ਾਮਿਲ ਹੋਏ ਹਜ਼ਾਰਾ ਲੋਕਾਂ ਦਾ ਜੋਸ਼ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਨਸ਼ੇ ਨੂੰ ਜੜ੍ਹ ਤੋਂ ਮਿਟਾਉਣ ਦੇ ਲਈ ਸਰਕਾਰ ਦੇ ਹਰ ਕਦਮ ਦਾ ਸਮਰਥਨ ਕਰਦੇ ਹਨ ਅਤੇ ਕਰਦੇ ਰਹਿਣਗੇ |