27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਿਸਾਨ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਕਰਜ਼ੇ ਦੇ ਬੋਝ ਥੱਲੇ ਦੱਬੇ-ਘੁੰਮਣ

ਅਜੀਤ ਡੈਸਕ 18-02-2026

ਕਟਾਰੀਆਂ, 17 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਤੇ ਕਿਸਾਨ ਆਗੂ ਅਤੇ ਸਾਬਕਾ ਬੈਂਕ ਮੈਨੇਜਰ ਦਲਜੀਤ ਸਿੰਘ ਘੁੰਮਣ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਦੇ ਸਰਕਾਰਾਂ ਤੇ ਕੁਦਰਤੀ ਆਫਤਾਂ ਕਾਰਨ ਪੰਜਾਬ ਦੀ ਕਿਸਾਨੀ ਕਰਜ਼ੇ ਦੇ ਬੋਝ ਥੱਲੇ ਆਏ ਦਿਨ ਖੁਦਕਸ਼ੀਆਂ ਕਰ ਰਹੀ ਹੈ | ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ | ਕਿਉਂਕਿ ਮਹਿੰਗੇ ਖੇਤੀ ਖਰਚਿਆਂ ਕਾਰਨ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਮੁੱਲ ਨਹੀਂ ਮਿਲਦਾ | ਜਿਸ ਕਰਕੇ ਹੁਣ ਖੇਤੀਬਾੜੀ ਦਾ ਧੰਦਾ ਘਾਟੇ ਦਾ ਸੌਦਾ ਸਾਬਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਖੇਤੀਬਾੜੀ ਟਰੇਡ 'ਤੇ ਕੀਤਾ ਗਿਆ ਸਮਝੌਤਾ ਕਿਸਾਨਾਂ ਦਾ ਆਰਥਿਕ ਪੱਖੋਂ ਲੱਕ ਤੋੜੇਗਾ ਅਤੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕੰਮਜੋਰ ਕਰੇਗਾ | ਜਿਸ ਕਾਰਨ ਕਿਸਾਨਾਂ ਦੀਆਂ ਖੁਦਕਸ਼ੀਆਂ ਵਿੱਚ ਵਾਧਾ ਹੋਣ ਦਾ ਖ਼ਤਰਾ ਬਣਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਮਰੀਕਾ ਨਾਲ ਖੇਤੀਬਾੜੀ ਵਪਾਰ ਸੰਬੰਧੀ ਕੀਤਾ ਗਿਆ ਸਮਝੌਤਾ ਰੱਦ ਨਾ ਕੀਤਾ ਤਾਂ ਕਿਸਾਨ-ਮਜ਼ਦੂਰ ਜਥੇਬੰਦੀਆਂ ਮੁੜ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੀਆਂ |

ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਦੀ ਲੋੜ - ਮਾਂਗਟ ਅਗਲੀ ਖ਼ਬਰ ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ 3 ਦਿਨਾ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।