27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਲ ਸਪਲਾਈ ਦੀਆਂ ਪਾਈਪਾਂ ਦਾ ਮਾੜਾ ਹਾਲ, ਸਮਾਜ ਸੇਵੀ ਨੇ ਖ਼ੁਦ ਕੀਤੀ ਮੁਰੰਮਤ

ਅਜੀਤ ਡੈਸਕ 18-02-2026
ਰੱਤੇਵਾਲ, 17 ਫਰਵਰੀ (ਅਸ਼ੋਕ ਕੁਮਾਰ ਲੀਲ)-ਪਿੰਡ ਮਾਲੇਵਾਲ ਕੋਹਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਕੋਹਲੀ ਵੱਲੋਂ ਸਮਾਜ ਸੇਵਾ ਦੇ ਤਹਿਤ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦੀ ਮੁਰੰਮਤ ਕੀਤੀ ਗਈ | ਉਹਨਾਂ ਦੱਸਿਆ ਕਿ ਪਿੰਡ ਵਿੱਚ ਕਈ ਥਾਵਾਂ ਤੋਂ ਪਾਈਪ ਲੀਕੇਜ ਕਾਰਨ ਪਾਣੀ ਬੇਅਰਥ ਵਹਿ ਰਿਹਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਲੀਕੇਜ ਬੰਦ ਕਰਵਾਈ | ਗੌਰਤਲਬ ਹੈ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਲੀਕੇਜ ਠੀਕ ਕਰਨਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜ਼ਿੰਮੇਵਾਰੀ ਹੁੰਦੀ ਹੈ | ਇਸ ਸੰਬੰਧੀ ਜਦੋਂ ਐੱਸ.ਡੀ.ਓ ਕੁਲਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਜਿਵੇਂ ਹੀ ਕਿਸੇ ਲੀਕੇਜ ਬਾਰੇ ਸੂਚਨਾ ਮਿਲਦੀ ਹੈ, ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਮੁਰੰਮਤ ਕਰਵਾ ਦਿੱਤੀ ਜਾਂਦੀ ਹੈ | ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਪਿੰਡ ਮਾਲੇਵਾਲ ਕੋਹਲੀ ਵਿੱਚ ਬਾਕੀ ਰਹਿ ਗਈਆਂ ਲੀਕੇਜਾਂ ਨੂੰ ਵੀ ਜਲਦ ਤੋਂ ਜਲਦ ਠੀਕ ਕਰਵਾ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਪਾਣੀ ਸੰਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਖੰਡੂਪੁਰ ਵਿਖੇ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 22 ਨੂੰ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਦੀ ਲੋੜ - ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।