ਬਲਾਚੌਰ, 17 ਫਰਵਰੀ (ਨਰੇਸ਼ ਧੌਲ)-ਕਾਕਾ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਸਮੂਹ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਵਲੋਂ ਸੂਰੀ ਹਸਪਤਾਲ ਬਲਾਚੌਰ ਦੇ ਸਹਿਯੋਗ ਨਾਲ ਪਿੰਡ ਖੰਡੂਪੁਰ ਵਿਖੇ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਸਰਪੰਚ ਗੁਰਨਾਮ ਸਿੰਘ ਖੰਡੂਪੁਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੈਂਪ ਦੌਰਾਨ ਐਨਕਾਂ, ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੋੜਵੰਦ ਮਰੀਜ਼ਾਂ ਨੂੰ ਅੱਧੇ ਰੇਟ ਵਿੱਚ ਅੱਖਾਂ ਦੇ ਲੈਂਜ ਪਾਏ ਜਾਣਗੇ |