ਬੰਗਾ, 17 ਫਰਵਰੀ (ਕੁਲਦੀਪ ਸਿੰਘ ਪਾਬਲਾ)-ਖਾਲਸਾ ਪੰਥ ਦੀ ਜਨਮ ਭੂਮੀ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਲੇ ਮਹੱਲੇ ਮੇਲੇ 'ਤੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਆਉਂਦੀਆਂ-ਜਾਂਦੀਆਂ ਸੰਗਤਾਂ ਲਈ ਲੰਗਰਾਂ ਸੰਬੰਧੀ ਪੱਲੀ-ਝਿੱਕੀ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਦਸਮੇਸ਼ ਲੰਗਰ ਹਾਲ ਪੱਲੀ-ਝਿੱਕੀ ਵਿਖੇ ਹਰ ਸਾਲ ਦੀ ਤਰ੍ਹਾਂ ਸ਼ੁਰੂ ਕੀਤੇ ਜਾਣ ਵਾਲੇ ਲੰਗਰਾਂ ਸੰਬੰਧੀ ਵੱਖ-ਵੱਖ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਵੱਲੋਂ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ 'ਚ ਮਤਾ ਪਾਸ ਕਰਨ ਉਪਰੰਤ 28 ਫਰਵਰੀ ਨੂੰ ਸ਼ੁਰੂ ਕਰਕੇ 4 ਮਾਰਚ ਤੱਕ ਬੰਗਾ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਦਸਮੇਸ਼ ਲੰਗਰ ਹਾਲ ਵਿੱਚ ਲੰਗਰਾਂ ਦੀ ਸੇਵਾ ਕੀਤੀ ਜਾਵੇਗੀ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ, ਵਾਇਸ ਪ੍ਰਧਾਨ ਕੁਲਦੀਪ ਸਿੰਘ ਪਾਬਲਾ, ਸੈਕਟਰੀ ਸਤਨਾਮ ਸਿੰਘ ਪਾਬਲਾ, ਬਲਦੇਵ ਸਿੰਘ ਪਾਬਲਾ ਚੇਅਰਮੈਨ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਪਾਬਲਾ, ਰਾਮ ਸਿੰਘ ਗ੍ਰੰਥੀ ਗੁਰਦੁਆਰਾ ਰਵਿਦਾਸ ਸਭਾ, ਰਣਜੀਤ ਸਿੰਘ ਪਾਬਲਾ, ਹਰਪ੍ਰੀਤ ਸਿੰਘ ਪਾਬਲਾ, ਜਸਕਰਨ ਸਿੰਘ ਪਾਬਲਾ, ਪ੍ਰਭਦੀਪ ਸਿੰਘ, ਪਰਮਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਸਮੂਹ ਪਤਵੰਤੇ ਸੱਜਣ ਹਾਜ਼ਰ ਸਨ |