27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

2 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 18-02-2026
ਨਵਾਂਸ਼ਹਿਰ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੁਲਿਸ ਪਾਰਟੀ ਨੇ ਦੋ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਏ.ਐਸ.ਆਈ ਅਜੈ ਪਾਲ ਸਿੰਘ ਅਨੁਸਾਰ ਉਹ ਮਹਿੰਦੀਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਦੀ ਗੱਡੀ ਬੰਗਾ ਰੋਡ ਵੱਲ ਨੂੰ ਗਈ ਤਾਂ ਸਾਹਮਣੇ ਇੱਕ ਵਿਅਕਤੀ ਸੜਕ ਦੇ ਕਿਨਾਰੇ ਖੱਬੇ ਪਾਸੇ ਖੜ੍ਹਾ ਦਿਖਾਈ ਦਿੱਤਾ ਜਿਸਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਂਦੀ ਦੇਖ ਕੇ ਆਪਣੇ ਹੱਥ ਵਿੱਚ ਫੜ੍ਹੀ ਲਿਫਾਫੀ ਸੜਕ ਦੇ ਕਿਨਾਰੇ ਸੁੱਟ ਦਿੱਤੀ ਜਿਸ ਨੇ ਆਪਣਾ ਨਾਮ ਆਸ ਮੁਹੰਮਦ ਪੁੱਤਰ ਅਹਿਮਦ ਵਾਸੀ ਦੇਹਰਾਦੂਨ ਰੋਡ ਕੈਲਾਸ਼ਪੁਰ ਨੇੜੇ ਮੋਲਬੀ ਸਾਹਿਬ ਸਮਜਿਦ ਮੁਹੱਲਾ ਬੰਜਾਰੋ ਵਾਲਾ ਕੈਲਾਸ਼ਪੁਰ, ਥਾਣਾ ਗੋਗਲਹੇੜੀ ਜ਼ਿਲ੍ਹਾ ਸਹਾਰਨਪੁਰ ਯੂ.ਪੀ ਹਾਲ ਵਾਸੀ ਨਜਦੀਕ ਨਿਯਾਰਾ ਪੈਟਰੋਲ ਪੰਪ ਚੰਡੀਗੜ੍ਹ ਰੋਡ ਨਵਾਂਸਹਿਰ ਥਾਣਾ ਸਿਟੀ ਨਵਾਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ | ਜਿਸ ਵੱਲੋ ਸੁੱਟੀ ਹੋਈ ਲਿਫਾਫੀ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿੱਚੋ ਹੈਰੋਇਨ ਬ੍ਰਾਮਦ ਹੋਈ, ਜਿਸ ਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ 'ਤੇ 02 ਗ੍ਰਾਮ ਹੈਰੋਇਨ ਬਰਾਮਦ ਕੀਤੀ |
ਪਿਛਲੀ ਖ਼ਬਰ ਚੱਕ ਰਾਮੂੰ ਵਿਖੇ ਸ਼ਿਵਰਾਤਰੀ ਸੰਬੰਧੀ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਸੰਧਵਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।