27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਚੱਕ ਰਾਮੂੰ ਵਿਖੇ ਸ਼ਿਵਰਾਤਰੀ ਸੰਬੰਧੀ ਸ਼ੋਭਾ ਯਾਤਰਾ ਸਜਾਈ

ਅਜੀਤ ਡੈਸਕ 18-02-2026
ਬਹਿਰਾਮ, 17 ਫਰਵਰੀ (ਸਰਬਜੀਤ ਸਿੰਘ ਰਾਣਾ)-ਨਜ਼ਦੀਕੀ ਪਿੰਡ ਚੱਕ ਰਾਮੂੰ ਵਿਖੇ ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਪ੍ਰਾਚੀਨ ਸ਼ਿਵ ਦੁਰਗਾ ਸ਼ਕਤੀ ਮੰਦਰ ਤੋਂ ਐਨ.ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 15 ਵੀਂ ਸਾਲਾਨਾ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਪ੍ਰਾਚੀਨ ਸ਼ਿਵ ਦੁਰਗਾ ਸ਼ਕਤੀ ਮੰਦਰ ਤੋਂ ਸ਼ੁਰੂ ਹੋਈ ਜੋਂ ਵੱਖ-ਵੱਖ ਪੜਾਵਾਂ ਤੋਂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦੀ ਹੋਈ ਪਿੰਡ ਭਰੋਮਜਾਰਾ ਰਾਣੂੰਆਂ ਵਿਖੇ ਪਹੁੰਚੀ | ਜਿੱਥੇ ਨਗਰ ਨਿਵਾਸੀਆਂ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਉਪਰੰਤ ਸ਼ੋਭਾ ਯਾਤਰਾ ਸ਼ਿਵ ਦੁਰਗਾ ਸ਼ਕਤੀ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ | ਸ਼ੋਭਾ ਯਾਤਰਾ ਵਿੱਚ ਭਗਵਾਨ ਸ਼ਿਵ - ਪਾਰਵਤੀ ਅਤੇ ਹੋਰ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਟਰਾਲੀਆਂ ਅਤੇ ਗੱਡੀਆਂ ਵਿੱਚ ਸ਼ੁਸ਼ੋਭਿਤ ਸਨ | ਇਸ ਦੌਰਾਨ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ 'ਤੇ ਚਾਹ ਪਕੌੜਿਆਂ, ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਸ਼ੋਭਾ ਯਾਤਰਾ 'ਚ ਭਜਨ ਗਾਇਕ ਅਮਨ ਸਾਹਿਲ ਐਂਡ ਪਾਰਟੀ ਵਲੋਂ ਭੋਲੇ ਨਾਥ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਦੀਪ ਕਲਸੀ ਤਲਵੰਡੀ ਜੱਟਾਂ ਵਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ 'ਤੇ ਰਮੇਸ਼ ਕੁਮਾਰ ਘਈ, ਵਿਜੇ ਕੁਮਾਰ, ਅਰੁਣ ਕੁਮਾਰ, ਅਮਿਤ ਕੁਮਾਰ ਘਈ, ਸੰਦੀਪ ਸ਼ਰਮਾ, ਮੇਵਾ ਸਿੰਘ, ਪਿ੍ਥੀਪਾਲ ਸਿੰਘ, ਜੋਰਾਵਰ ਸਿੰਘ, ਨੀਤੀਸ਼ ਕੁਮਾਰ, ਦੀਪਕ ਕੁਮਾਰ, ਜਨਕ ਰਾਜ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਜਸਕਰਨ ਸਿੰਘ, ਬਲਵੀਰ ਰਾਮ ਆਦਿ ਸਮੂਹ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਡਿਤ ਸੁਭਾਸ਼ ਸ਼ਰਮਾ ਦਾ ਅਚਾਨਕ ਹੋਇਆ ਦਿਹਾਂਤ ਅਗਲੀ ਖ਼ਬਰ 2 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।