ਜਥੇ. ਸੁਰਜੀਤ ਸਿੰਘ ਮਾਂਗਟ
ਘੁੰਮਣਾ, 18 ਫਰਵਰੀ (ਮਹਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਤਰ੍ਹਾਂ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜ਼ਿਲ੍ਹਾ ਇੰਚਾਰਜ ਨਿਯੁਕਤ ਕਰ ਰਹੇ ਹਨ, ਉਨ੍ਹਾਂ ਨਾਲ ਅਕਾਲੀ ਦਲ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਸੁਰਜੀਤ ਸਿੰਘ ਮਾਂਗਟ ਨੇ ਕਿਹਾ ਕਿ ਦੂਸਰੀਆਂ ਸਰਕਾਰਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਕਾਹਲੇ ਪਏ ਹੋਏ ਹਨ | ਹੁਣ ਦੂਸਰੇ ਅਕਾਲੀ ਖੜੇ ਵੀ ਸ਼੍ਰੋਮਣੀ ਅਕਾਲੀ ਦਲ 'ਚ ਨੇੜਤਾ ਪੈਦਾ ਕਰਨ ਦਾ ਯਤਨ ਕਰ ਰਹੇ ਹਨ, ਕਿਉਂਕਿ ਉਨ੍ਹਾਂ ਇਕੱਲੇ ਚੋਣਾਂ ਲੜ ਕੇ ਵੇਖ ਲਿਆ ਹੈ | ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਨੂੰ ਦੇਖ ਕੇ ਵਿਰੋਧੀ ਘਬਰਾਹਟ ਵਿੱਚ ਹਨ |
ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਮਾਂਗਟ
ਅਜੀਤ ਡੈਸਕ
19-02-2026