16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਅਜੀਤ ਡੈਸਕ 19-02-2026

ਰਾਹੋਂ, 18 ਫਰਵਰੀ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਬੀਤੀ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਮੇਨ ਜੀ.ਟੀ ਰੋਡ ਤੋਂ ਹੁੰਦੇ ਹੋਏ ਨਹਿਰ ਦੇ ਨਾਲ-ਨਾਲ ਪਿੰਡ ਛੋਕਰਾਂ ਤੋਂ ਹੁੰਦੇ ਸਹਿਬਾਜ਼ਪੁਰ ਨਹਿਰ ਹੈੱਡ ਵੱਲ ਨੂੰ ਜਾ ਰਹੇ ਸੀ, ਜਦੋਂ ਪੁਲਿਸ ਬਾ-ਰਕਬਾ ਕੋਟ ਰਾਂਝਾ ਕੋਲ ਪੁੱਜੀ ਤਾਂ ਉੱਥੇ ਇੱਕ ਨੌਜਵਾਨ ਸ਼ੱਕੀ ਹਾਲਤ 'ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ, ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਸੋਨੂੰ ਪੁੱਤਰ ਰਾਮ ਖਿਲਾਵਨ ਵਾਸੀ ਸਤਿਗੁਰ ਨਗਰ ਥਾਣਾ ਰਾਹੋਂ ਵਜੋਂ ਹੋਈ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਨੌਜਵਾਨ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ

ਪਿਛਲੀ ਖ਼ਬਰ ਸੁਖਦੀਪ ਸਿੰਘ ਸ਼ੁਕਾਰ ਦਾ ਹਲਕਾ ਇੰਚਾਰਜ ਲੱਗਣ 'ਤੇ ਖਾਲਸਾ ਪਰਿਵਾਰ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।