ਨਵਾਂਸ਼ਹਿਰ, 18 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਨੂੰ ਪਾਰਟੀ ਹਾਈਕਮਾਨ ਵਲੋਂ ਹਲਕਾ ਨਵਾਂਸ਼ਹਿਰ ਦਾ ਇੰਚਾਰਜ ਲਗਾਉਣ 'ਤੇ ਇਲਾਕੇ ਦੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸੇ ਖੁਸ਼ੀ 'ਚ ਖਾਲਸਾ ਪਰਿਵਾਰ ਵਲੋਂ ਜਥੇਦਾਰ ਸ਼ੁਕਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ, ਕੌਂਸਲਰ ਬੀਬੀ ਜਿੰਦਰਜੀਤ ਕੌਰ ਖਾਲਸਾ ਅਤੇ ਕੌਂਸਲਰ ਪਰਮ ਸਿੰਘ ਖਾਲਸਾ ਵੱਲੋਂ ਸਾਂਝੇ ਤੌਰ 'ਤੇ ਦਿੱਤਾ ਗਿਆ | ਇਸ ਮੌਕੇ ਜਥੇਦਾਰ ਸ਼ੁਕਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਆਪਣੇ ਦੋਸਤਾਂ ਅਤੇ ਵਰਕਰਾਂ ਦੇ ਸਹਿਯੋਗ ਸਦਕਾ ਮਿਲੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਇੱਕ-ਦੋ ਦਿਨਾਂ 'ਚ ਸਮੁੱਚਾ ਅਕਾਲੀ ਦਲ ਇੱਕਮੁੱਠ ਹੋ ਕੇ ਜਨਤਾ ਦੇ ਸਾਹਮਣੇ ਹਾਜ਼ਰ ਹੋਵੇਗਾ | ਵਿਰੋਧੀਆਂ 'ਤੇ ਚੋਟ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਸਭ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ, ਪਰ ਪਾਰਟੀ ਅੰਦਰ ਕੋਈ ਮਤਭੇਦ ਨਹੀਂ ਹੈ | ਇਸ ਮੌਕੇ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮੁੜ ਪੰਜਾਬ ਵਿੱਚ ਸਰਕਾਰ ਬਣਾਏਗੀ | ਉਨ੍ਹਾਂ ਭਰੋਸਾ ਜਤਾਇਆ ਕਿ ਹਰ ਵਰਕਰ ਜਥੇਦਾਰ ਸ਼ੁਕਾਰ ਦੀ ਅਗਵਾਈ ਵਿੱਚ ਡਟ ਕੇ ਚੋਣ ਲੜੇਗਾ | ਸਨਮਾਨ ਸਮਾਗਮ ਦੌਰਾਨ ਜਰਨੈਲ ਸਿੰਘ ਖਾਲਸਾ, ਮਨਮੋਹਨ ਸਿੰਘ ਗੁਲਾਟੀ, ਦਿਨੇਸ਼ ਕੁਮਾਰ ਡੀ.ਓ, ਡਾ. ਅਨਿਲ ਰਾਣਾ, ਹਰਮੇਸ਼ ਗੁਲੇਰੀਆ, ਨਵਦੀਪ ਸਿੰਘ ਅਨੋਖਰਵਾਲ, ਜਸਵਿੰਦਰ ਸਿੰਘ ਜੱਸੀ, ਪਿਆਰਾ ਸਿੰਘ ਪੰਜਾਬੀ, ਤੇਜਾ ਸਿੰਘ, ਜਸਵੀਰ ਸਿੰਘ ਸੈਣੀ, ਕੁਲਜੀਤ ਸਿੰਘ ਲੱਕੀ, ਠੇਕੇਦਾਰ ਕੁਲਜਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਰਾਜਾ ਲੜੋਈਆ, ਰੁਪਿੰਦਰ ਸਿੰਘ ਸੈਣੀ, ਦਰਸ਼ਨ ਸਿੰਘ, ਜਰਨੈਲ ਸਿੰਘ ਪੱਲੀਆ, ਮਹਿੰਦਰਪਾਲ ਕੌਰ ਖਾਲਸਾ ਅਤੇ ਇੰਦਰਜੀਤ ਕੌਰ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਸਨ |
ਸੁਖਦੀਪ ਸਿੰਘ ਸ਼ੁਕਾਰ ਦਾ ਹਲਕਾ ਇੰਚਾਰਜ ਲੱਗਣ 'ਤੇ ਖਾਲਸਾ ਪਰਿਵਾਰ ਵਲੋਂ ਵਿਸ਼ੇਸ਼ ਸਨਮਾਨ
ਅਜੀਤ ਡੈਸਕ
19-02-2026