ਨਵਾਂਸ਼ਹਿਰ, 19 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇੱਥੇ ਇੱਕ ਅਦਾਰੇ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਆਖਿਆ ਕਿ ਸਿੱਖਿਆ ਨੀਤੀ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਨਤੀਜੇ ਬੜੇ ਸ਼ਾਨਦਾਰ ਆਏ ਹਨ | ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਗੱਲ ਇਹ ਹੈ ਕਿ ਨਵਾਂਸ਼ਹਿਰ ਵਿੱਚ ਮੈਡੀਕਲ ਕਾਲਜ ਜਲਦੀ ਬਣਾਇਆ ਜਾ ਰਿਹਾ ਹੈ | ਜਿਸ ਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ | ਉਹਨਾਂ ਆਖਿਆ ਕਿ ਜੋ ਵੀ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ | ਇਸ ਸਮੇਂ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ 'ਤੇ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂ ਸ਼ਹਿਰ ਅਤੇ ਹੋਰ ਮੈਂਬਰ ਹਾਜ਼ਰ ਸਨ |