23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਸ ਮੀਡੀਆ ਵਿੰਗ ਵਲੋਂ ਬਰਨਾਲਾ ਕਲਾਂ ਦੇ ਫੁੱਟਬਾਲ ਟੂਰਨਾਮੈਂਟ 'ਚ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕ ਕੀਤਾ

ਅਜੀਤ ਡੈਸਕ 20-02-2026
ਨਵਾਂਸ਼ਹਿਰ , 19 ਫਰਵਰੀ (ਜਸਬੀਰ ਸਿੰਘ ਨੂਰਪੁਰ)-ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਵੈੱਲਫੇਅਰ ਐਂਡ ਸਪੋਰਟਸ ਕਲੱਬ ਬਰਨਾਲਾ ਕਲਾਂ ਵਲੋਂ ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ 'ਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ | ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ, ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸੰਬੰਧੀ ਸਿਹਤ ਸਿੱਖਿਆ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਟੈਸਟ ਅਤੇ ਇਲਾਜ ਸਬੰਧੀ, ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ | ਇਸ ਦੇ ਨਾਲ ਹੀ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ | ਇਸ ਮੌਕੇ ਸੁਰਜੀਤ ਸਿੰਘ, ਅਮਨਦੀਪ ਸਿੰਘ, ਕੁਲਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਕੀਰਤ ਸਿੰਘ, ਜਸਵਿੰਦਰ ਸਿੰਘ, ਗੁਰਮੁੱਖ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਰੋਮੀ, ਹਰਮਨਜੀਤ ਸਿੰਘ, ਭੱਜਾ, ਸੁੱਖ, ਦੀਪਾ, ਨਬੀ, ਗੈਰੀ, ਤੰਨੂ, ਸ਼ਨੀ, ਹਰੀਸ਼, ਨਭੀ ਲੁੱਕਾ, ਲੱਖਾ ਰੋਹੀਤ, ਜੋਤੀ ਧਮਾਈ, ਹੰਗੜੀ ਸਮੁੰਦੜਾ, ਨੀਸੂ, ਅਕਾਸ਼, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੇਡਾਂ ਦੇ ਵੱਗ ਲੈ ਕੇ ਘੁੰਮਦੇ ਚਰਵਾਹੇ ਬਣ ਰਹੇ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਕੁਨੈਕਸ਼ਨ ਕੱਟਣ ਦੇ ਸਖ਼ਤ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।