23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 20-02-2026
ਬੰਗਾ, 19 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਰੈੱਡ ਕਰਾਸ ਨਵਾਂਸ਼ਹਿਰ ਦੇ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਵਲੋਂ ਬੰਗਾ ਸਬ ਡਵੀਜ਼ਨ ਦੇ ਪਿੰਡ ਗੁਜਰਪੁਰ ਖੁਰਦ ਦੇ ਗੁ: ਗੁਰੂ ਰਵਿਦਾਸ ਜੀ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ਲਖਵੀਰ ਚੰਦ ਨੇ ਕੀਤੀ | ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਅੱਜ ਨਸ਼ੇ ਸਮਾਜ ਲਈ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕੇ ਹਨ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ 'ਚੋਂ ਨਸ਼ਿਆਂ ਨੂੰ ਖਤਮ ਦਾ ਯਤਨ ਕਰ ਰਹੀ ਹੈ | ਇਸੇ ਤਰਾਂ ਭਾਰਤ ਸਰਕਾਰ ਵੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦੇਸ਼ ਚੋਂ ਨਸ਼ੇ ਨੂੰ ਖਤਮ ਕਰਨ ਦੇ ਯਤਨ ਕਰ ਰਹੀ ਹੈ | ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਲਖਵੀਰ ਚੰਦ ਸਰਪੰਚ ਵਲੋਂ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਕੌਰ ਆਸ਼ਾ ਵਰਕਰ, ਜਗਦੀਪ ਸਿੰਘ, ਸਤਵਿੰਦਰ ਕੌਰ, ਸੋਹਣ ਸਿੰਘ ਨੰਬਰਦਾਰ, ਮੀਨੂੰ ਰਾਣੀ ਪੰਚ, ਜਸਵਿੰਦਰ ਕੌਰ, ਮਨਦੀਪ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ ਪੰਚ, ਜਗਦੀਪ ਸਿੰਘ, ਕਿਰਪਾਲ ਸਿੰਘ, ਸਤਵਿੰਦਰ ਕੌਰ, ਨਰਿੰਦਰ ਕੌਰ, ਰ ਜਨੀ, ਰੇਖਾ, ਹਿਨਾ, ਜਸਵਿੰਦਰ ਪਾਲ, ਬਿਮਲਾ ਦੇਵੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਅਲੀਪੁਰ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।