ਉੜਾਪੜ/ਲਸਾੜਾ, 19 ਫਰਵਰੀ (ਲਖਵੀਰ ਸਿੰਘ ਖੁਰਦ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦਿਹਾਤੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਉੜਾਪੜ ਅਤੇ ਚੱਕਦਾਨਾ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ | ਇਸ ਮੌਕੇ ਦੋਨੋ ਸਕੂਲਾਂ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤੇ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਰਬਜੀਤ ਕੌਰ ਨੇ ਦੱਸਿਆ ਕਿ ਰਮਨਿੰਦਰ ਸਿੰਘ ਦਿਉਲ ਐਸ. ਪੀ ਹੈਡਕੁਆਟਰ ਲੁਧਿਆਣਾ ਦਿਹਾਤੀ (ਜਗਰਾਉਂ) ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ ਦੋਨਾਂ ਹੀ ਸਕੂਲਾਂ ਵਿੱਚ ਹਾਜ਼ਰ ਹੋਏ | ਉਹਨਾਂ ਵਲੋਂ ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਜਸਪਾਲ ਸਿੰਘ ਪ੍ਰਧਾਨ, ਜਗਜੀਤ ਸਿੰਘ ਜਨਰਲ ਸਕੱਤਰ, ਜਸਮੇਰ ਸਿੰਘ ਰਿਟਾ ਇੰਸਪੈਟਰ, ਜਸਵੰਤ ਸਿੰਘ ਵਾਈਸ ਪ੍ਰਧਾਨ, ਪਲਵਿੰਦਰ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਚੰਨਣਪੁਰ, ਪਿਆਰਾ ਸਿੰਘ, ਹੈੱਡ ਟੀਚਰ ਸਰਬਜੀਤ ਕੌਰ, ਗਗਨਦੀਪ ਕੌਰ, ਕੁਲਦੀਪ ਕੌਰ, ਪਲਵਿੰਦਰ ਕੌਰ ਆਦਿ ਹਾਜ਼ਰ ਸਨ |