15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅਮਰੀਕਾ ਨਾਲ ਕੀਤੇ ਕਿਸਾਨ ਮਾਰੂ ਸਮਝੌਤੇ ਕਾਰਨ ਕਿਸਾਨਾਂ ਦੀ ਆਰਥਿਕਤਾ 'ਤੇ ਬਹੁਤ ਵੱਡੀ ਸੱਟ ਵੱਜੇਗੀ-ਅਜੇ ਮੰਗੂਪੁਰ

ਅਜੀਤ ਡੈਸਕ 21-02-2026
ਨਵਾਂਸ਼ਹਿਰ, 20 ਫਰਵਰੀ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਕਿਸਾਨ ਮਾਰੂ ਸਮਝੌਤੇ ਦੇ ਵਿਰੋਧ 'ਚ ਕਿਸਾਨ ਨੇਤਾਵਾਂ ਦੇ ਭਾਰੀ ਇਕੱਠ ਨਾਲ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ-ਪੱਤਰ ਦਿੱਤਾ ਗਿਆ | ਪ੍ਰਧਾਨ ਅਜੇ ਮੰਗੂਪੁਰ ਨੇ ਇਸ ਮੌਕੇ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਮਰੱਥਾ ਵੀ ਰੱਖਦਾ ਹੈ | ਉਨ੍ਹਾਂ ਕਿਹਾ ਪੰਜਾਬ, ਜੋ ਕਿ ਮੁੱਖ ਤੌਰ 'ਤੇ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਨਾਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ | ਇਹ ਆਰਥਿਕ ਪੱਖ ਤੋਂ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਸ ਨਾਲ ਪ੍ਰਸ਼ਾਸਨਿਕ ਸੂਬੇ 'ਚ ਇਸ ਸੌਦੇ ਦੇ ਸਮਾਜਿਕ ਅਤੇ ਰਣਨੀਤਕ ਪ੍ਰਭਾਵ ਵੀ ਪੈ ਸਕਦੇ ਹਨ | ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਨਸ਼ਿਆਂ ਦੇ ਕੋਹੜ ਨਾਲ ਜੂਝ ਰਿਹਾ ਹੈ, ਖਾਸ ਕਰ ਕੇ ਪੇਂਡੂ ਖੇਤਰਾਂ ਵਿਚ | ਜ਼ਮੀਨੀ ਹੋਲਡਿੰਗਾਂ (ਮਾਲਕੀ) ਘਟਣ ਅਤੇ ਖੇਤੀਬਾੜੀ ਰੋਜ਼ਗਾਰ ਵਿਚ ਕਮੀ ਆਉਣ ਕਾਰਨ, ਨੌਕਰੀਆਂ ਦੀ ਘਾਟ ਹੈ, ਬੇਰੋਜ਼ਗਾਰ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਦੇਸ਼ ਵਿਚ ਆਉਣ ਵਾਲੇ ਸਸਤੇ ਖੇਤੀ ਉਤਪਾਦ ਘਰੇਲੂ ਉਤਪਾਦਾਂ ਦੀ ਥਾਂ ਲੈ ਲੈਣਗੇ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਇਸ ਸਮਝੌਤੇ ਨਾਲ ਭਾਜਪਾ ਸਰਕਾਰ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ ਜੋ ਕਿ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ | ਅਜੇ ਮੰਗੂਪੁਰ ਨੇ ਕਿਹਾ ਕੀ ਭਾਜਪਾ ਸਰਕਾਰ ਪਹਿਲਾਂ ਹੀ ਅਲੱਗ-ਅਲੱਗ ਤਰੀਕੇ ਨਾਲ ਕਿਸਾਨ ਤੋਂ ਸਬਸਿਡੀ ਖੋ ਰਹੀ ਹੈ ਅਤੇ ਇਸ ਮਹਿੰਗਾਈ ਦੇ ਦੌਰ 'ਚ ਖੇਤੀ ਦੇ ਔਜਾਰ, ਖਾਦ, ਦਵਾਈਆਂ ਅਤੇ ਲੇਬਰ ਦਾ ਰੇਟ ਆਸਮਾਨ ਛੂਹ ਰਿਹਾ ਹੈ ਕਿਸਾਨ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ ਇਸ ਸਮਝੌਤੇ ਨਾਲ ਕਿਸਾਨ ਜੋ ਪਹਿਲਾਂ ਹੀ ਆਤਮ ਹੱਤਿਆ ਲਈ ਮਜਬੂਰ ਸਨ ਇਸ ਨਾਲ ਉਨ੍ਹਾਂ ਦੀ ਆਰਥਿਕਤਾ 'ਤੇ ਬਹੁਤ ਵੱਡੀ ਸੱਟ ਵੱਜੇਗੀ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਮੀਨਾ ਚੌਧਰੀ ਪਤਨੀ ਸਵ: ਤਰਲੋਚਨ ਸੂੰਢ ਸਾਬਕਾ ਵਿਧਾਇਕ ਬੰਗਾ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਐਸ. ਸੀ ਸੈੱਲ, ਬਲਵਿੰਦਰ ਭੂੰਬਲਾ ਮੀਤ ਪ੍ਰਧਾਨ, ਧਰਮਪਾਲ ਚੇਅਰਮੈਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਪੇਂਡੂ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਕੁਲਦੀਪ ਚੌਧਰੀ ਪ੍ਰਧਾਨ ਕਿਸਾਨ ਸੈੱਲ ਬਲਾਚੌਰ, ਜਿੰਦਰ ਕੁਮਾਰ ਪ੍ਰਧਾਨ ਐਸ. ਸੀ ਸੈੱਲ ਬਲਾਚੌਰ, ਲਾਲ ਬਹਾਦੁਰ ਗਾਂਧੀ, ਸੋਮਨਾਥ ਤੱਕਲਾ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਸੁਰਿੰਦਰ ਸ਼ਿੰਦਾ ਬੁਲਾਰਾ, ਗੁਰਵਿੰਦਰ ਸਿੰਘ ਪ੍ਰਧਾਨ ਯੂਥ, ਮਲਕੀਤ ਸਿੰਘ ਧੌਲ, ਦਿਨੇਸ਼ ਕੁਮਾਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਯੂਥ ਵਿੰਗ ਪੰਜਾਬ ਦੇ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਕੀਤਾ ਸਿਜਦਾ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਅਤੇ 30 ਨਸ਼ੇ ਦੀਆਂ ਗੋਲੀਆਂ ਸਮੇਤ ਨੌਜਵਾਨ ਤੇ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।